ਪੰਜਾਬ ਦੇ ਪਟਿਆਲਾ ਵਿੱਚ ਪੈਂਦੀ ਨਾਭਾ ਜੇਲ੍ਹ ਬਰੇਕ ਕਾਂਡ 27 ਨਵੰਬਰ 2016 ਨੂੰ ਹੋਇਆ ਸੀ। ਉਸ ਸਮੇਂ ਤੋਂ ਲੈ ਕੇ ਪੰਜਾਬ ਪੁਲਿਸ ਮੁਖ ਦੋਸ਼ੀ ਰਮਨਜੀਤ ਸਿੰਘ ਰੋਮੀ ਹਾਂਗਕਾਂਗ ਨੂੰ ਭਾਰਤ ਲਿਆਉਣ ਲਈ ਕੋਸ਼ਿਸ਼ਾਂ ਕਰ ਰਹੀ ਸੀ। ਨਾਭਾ ਜੇਲ੍ਹ ਬ੍ਰੇਕ ਕਾਂਡ ਤੋਂ ਬਾਅਦ ਪੁਲਿਸ ਨੇ ਮੁੱਖ ਦੋਸ਼ੀ ਰਮਨਜੀਤ ਸਿੰਘ ਰੋਮੀ ਨੂੰ ਹਾਂਗਕਾਂਗ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਪੰਜਾਬ ਨੇ ਇਹ ਮਾਮਲਾ ਕੇਂਦਰ ਸਰਕਾਰ ਕੋਲ ਉਠਾਇਆ ਸੀ ਅਤੇ ਨਾਲ ਹੀ ਉਸ ਦੀ ਹਵਾਲਗੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਸੀ। ਪਰ ਉਸ ਨੂੰ ਉਥੋਂ ਭਾਰਤ ਲਿਆਉਣ ਲਈ ਭਾਰਤੀ ਪੱਖ ਤੋਂ ਲੰਮੀ ਕਾਨੂੰਨੀ ਲੜਾਈ ਲੜੀ ਗਈ। ਰਮਨਜੀਤ ਰੋਮੀ ਖਿਲਾਫ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਰੋਮੀ ਖਿਲਾਫ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਾਮਲੇ ਦਰਜ ਹਨ।
ਅੱਜ ਨਾਭਾ ਜੇਲ ਬ੍ਰੇਕ ਦੇ ਮਾਸਟਰਮਾਈਂਡ ਰਮਨ ਜੀਤ ਸਿੰਘ ਉਰਫ ਰੋਮੀ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਅੱਜ ਸ਼ਾਮ 4 ਵਜੇ ਦਿੱਲੀ ਹਵਾਈ ਅੱਡੇ ‘ਤੇ ਪੰਜਾਬ ਪੁਲਿਸ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਕੀਤੀ ਗਈ ਮੁਹਿੰਮ ਤਹਿਤ ਉਸ ਨੂੰ ਭਾਰਤ ਲਿਆਂਦਾ ਜਾ ਰਿਹਾ ਹੈ। ਨਾਭਾ ਜੇਲ ਬ੍ਰੇਕ ਮਾਮਲੇ ‘ਚ ਭਗੌੜਾ ਸੀ।
ਰੋਮੀ ‘ਤੇ 2016-17 ਵਿਚ ਜਲੰਧਰ ਅਤੇ ਲੁਧਿਆਣਾ ਵਿਚ ਹੋਏ ਕਤਲਾਂ ਵਿਚ ਵੀ ਸ਼ਾਮਲ ਹੋਣ ਦਾ ਸ਼ੱਕ ਹੈ। ਪੰਜਾਬ ਪੁਲਿਸ ਅਨੁਸਾਰ ਉਹ ਗੈਂਗਸਟਰ ਗੁਰਪ੍ਰੀਤ ਸਿੰਘ ਸ਼ੇਖੋ ਦੇ ਸੰਪਰਕ ਵਿੱਚ ਸੀ। ਗੁਰਪ੍ਰੀਤ ਨਵੰਬਰ 2016 ਵਿੱਚ ਨਾਭਾ ਜੇਲ੍ਹ ਵਿੱਚੋਂ ਫਰਾਰ ਹੋਏ ਛੇ ਵਿਅਕਤੀਆਂ ਵਿੱਚੋਂ ਇੱਕ ਸੀ ਅਤੇ ਇਸ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।
ਪੁਲਿਸ ਦਾ ਮੰਨਣਾ ਹੈ ਕਿ ਰੋਮੀ ਨੇ ਜੇਲ੍ਹ ਤੋਂ ਫਰਾਰ ਹੋਣ ਵਾਲਿਆਂ ਨੂੰ ਪੈਸੇ ਮੁਹੱਈਆ ਕਰਵਾਏ ਸਨ। ਇਸ ਦੇ ਨਾਲ ਹੀ ਜੇਲ੍ਹ ਤੋੜਨ ਦੀ ਪੂਰੀ ਸਾਜ਼ਿਸ਼ ਹਾਂਗਕਾਂਗ ਤੋਂ ਰਚੀ ਗਈ ਸੀ। ਜ਼ਿਕਰਯੋਗ ਹੈ ਕਿ ਰਮਨਜੀਤ ਰੋਮੀ ਨੇ ਨਾਭਾ ਜੇਲ ਬ੍ਰੇਕ ਕਾਂਡ ਦੀ ਸਾਰੀ ਸਾਜ਼ਿਸ਼ ਵਿਦੇਸ਼ ‘ਚ ਬੈਠ ਕੇ ਰਚੀ ਸੀ ਅਤੇ ਇਸ ਘਟਨਾ ਤੋਂ ਬਾਅਦ ਜੇਲ ਦੀ ਸੁਰੱਖਿਆ ‘ਤੇ ਕਈ ਸਵਾਲ ਖੜ੍ਹੇ ਹੋ ਗਏ ਸਨ। ਇਹ ਘਟਨਾ 27 ਨਵੰਬਰ 2016 ਦੀ ਹੈ। ਜਦੋਂ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ। ਇਨ੍ਹਾਂ ‘ਚ ਦੋ ਅੱਤਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਇਸ ਘਟਨਾ ਦੀ ਸਾਰੀ ਰੂਪ-ਰੇਖਾ ਉਕਤ ਗੈਂਗਸਟਰ ਰੋਮੀ ਨੇ ਵਿਦੇਸ਼ ਵਿੱਚ ਬੈਠ ਕੇ ਤਿਆਰ ਕੀਤੀ ਸੀ।
ਛੇ ਕੈਦੀ ਫਰਾਰ ਹੋ ਗਏ ਸਨ
27 ਨਵੰਬਰ 2016 ਨੂੰ ਪਟਿਆਲਾ ਦੀ ਨਾਭਾ ਜੇਲ੍ਹ ਵਿੱਚੋਂ ਛੇ ਕੈਦੀ ਫਰਾਰ ਹੋ ਗਏ ਸਨ, ਜਿਨ੍ਹਾਂ ਵਿੱਚ ਦੋ ਅਤਿਵਾਦੀ ਅਤੇ ਚਾਰ ਬਦਨਾਮ ਗੈਂਗਸਟਰ ਸ਼ਾਮਲ ਸਨ। ਜੇਲ ਬਰੇਕ ਦੌਰਾਨ ਫਰਾਰ ਹੋਏ ਖਾਲਿਸਤਾਨੀ ਲਿਬਰੇਸ਼ਨ ਫੋਰਸ ਦੇ ਮੁਖੀ ਹਰਮਿੰਦਰ ਸਿੰਘ ਮਿੰਟੂ ਨੂੰ ਪੁਲਸ ਨੇ ਕੁਝ ਘੰਟਿਆਂ ‘ਚ ਹੀ ਗ੍ਰਿਫਤਾਰ ਕਰ ਲਿਆ। ਇਸ ਮਾਮਲੇ ਵਿੱਚ ਸ਼ਾਮਲ ਮੁੱਖ ਮੁਲਜ਼ਮ ਗੈਂਗਸਟਰ ਵਿੱਕੀ ਗੌਂਡਰ ਪੁਲਿਸ ਮੁਕਾਬਲੇ ਵਿੱਚ ਮਾਰਿਆ ਗਿਆ ਸੀ।