ਭਾਰਤ ਦੇ ਸੂਬੇ ਪੰਜਾਬ ਵਿੱਚੋਂ ਰੁਜ਼ਗਾਰ ਦੀ ਭਾਲ ਵਿੱਚ ਹਜ਼ਾਰਾਂ ਲੋਕ ਕੈਨੇਡਾ ਵਰਗੇ ਦੇਸ਼ਾਂ ਵਿੱਚ ਜਾਂਦੇ ਹਨ। ਭਾਵੇਂ ਉਹ ਵਿਜ਼ਟਰ ਵੀਜ਼ਾ ਲੈਣ ਚਾਹੇ ਕਿਸੇ ਵਿੰਗੇ ਟੇਡੇ ਢੰਗ ਨਾਲ ਬਾਹਰ ਚਲੇ ਜਾਂਦੇ ਹਨ। ਕੈਨੇਡਾ ਸਰਕਾਰ ਨੇ ਵਿਜ਼ਟਰ ਵੀਜ਼ਾ ਲੈ ਕੇ ਉਥੇ ਪਹੁੰਚਣ ਵਾਲਿਆਂ ਨੂੰ ਵੱਡਾ ਝਟਕਾ ਦਿੱਤਾ ਹੈ। ਜੇਕਰ ਤੁਸੀਂ ਜਾਂ ਕੋਈ ਤੁਹਾਡਾ ਕਰੀਬੀ ਕੈਨੇਡਾ ਜਾਣ ਦੀ ਯੋਜਨਾ ਬਣਾ ਰਿਹਾ ਹੈ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਜ਼ਰੂਰੀ ਹੈ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਕੈਨੇਡਾ ਤੋਂ ਮਿਲੀ ਜਾਣਕਾਰੀ ਅਨੁਸਾਰ ਕੈਨੇਡੀਅਨ ਸਰਕਾਰ ਆਪਣੇ ਸੈਲਾਨੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਡੀਆਂ ਸਹੂਲਤਾਂ ਬੰਦ ਕਰ ਰਹੀ ਹੈ। ਕੈਨੇਡੀਅਨ ਸਰਕਾਰ ਨੇ ਵਿਜ਼ਟਰ ਵਰਕ ਪਰਮਿਟ ਦੀ ਸੁਵਿਧਾ ਨੂੰ ਬੰਦ ਦਿੱਤੀ ਹੈ। ਇਹ ਨਵਾਂ ਨਿਯਮ 28 ਅਗਸਤ 2024 ਤੋਂ ਲਾਗੂ ਹੋ ਗਿਆ ਹੈ।
ਕੈਨੇਡਾ ਵਿਜ਼ਟਰ ਵਰਕ ਪਰਮਿਟ
ਪਹਿਲਾਂ ਦੇ ਨਿਯਮ ਤਹਿਤ ਵਿਜ਼ਟਰ ਵੀਜ਼ੇ ‘ਤੇ ਕੈਨੇਡਾ ਜਾਣ ਵਾਲੇ ਲੋਕਾਂ ਨੂੰ, ਕੈਨੇਡਾ ਵਿਚ ਅਸਥਾਈ ਤੌਰ ‘ਤੇ ਕੰਮ ਕਰਨ ਦੀ ਇਜਾਜ਼ਤ ਦਿੱਤੀ ਜਾਂਦੀ ਸੀ। ਇਸਦੇ ਲਈ, ਕੈਨੇਡਾ ਦੁਆਰਾ ਵਿਜ਼ਟਰ ਵਰਕ ਪਰਮਿਟ ਜਾਰੀ ਕੀਤਾ ਜਾਂਦਾ ਸੀ। ਪਰ ਹੁਣ ਟਰੂਡੋ ਸਰਕਾਰ ਨੇ ਕੈਨੇਡਾ ਵਿਜ਼ਟਰ ਵੀਜ਼ੇ ‘ਤੇ ਰਹਿ ਰਹੇ ਲੋਕਾਂ ਲਈ ਕੰਮਕਾਜੀ ਨਿਯਮ ਸਖ਼ਤ ਕਰ ਦਿੱਤੇ ਹਨ। ਹੁਣ ਕੈਨੇਡਾ ਵਿਚ ਵਿਜ਼ਟਰ ਵੀਜ਼ੇ ਉੱਤੇ ਗਏ ਸੈਲਾਨੀ ਵਰਕ ਪਰਮਿਟ ਲਈ ਅਰਜ਼ੀ ਨਹੀਂ ਦੇ ਸਕਣਗੇ।
ਦਰਅਸਲ, ਇਹ ਨਿਯਮ ਅਗਸਤ 2020 ਵਿਚ ਕੋਵਿਡ-19 ਮਹਾਂਮਾਰੀ ਦੌਰਾਨ ਲਾਗੂ ਕੀਤਾ ਗਿਆ ਸੀ। ਉਸ ਸਮੇਂ ਬਹੁਤ ਸਾਰੇ ਲੋਕ ਕੈਨੇਡਾ ਵਿਚ ਫਸੇ ਹੋਏ ਸਨ ਅਤੇ ਵਾਪਸ ਜਾਣ ਦੇ ਯੋਗ ਨਹੀਂ ਸਨ। ਇਸ ਲਈ ਸਰਕਾਰ ਨੇ ਉਨ੍ਹਾਂ ਨੂੰ ਕੈਨੇਡਾ ਰਹਿੰਦੇ ਹੋਏ ਕੰਮ ਕਰਨ ਦੀ ਇਜਾਜ਼ਤ ਦੇ ਦਿੱਤੀ। ਪਹਿਲਾਂ ਇਹ ਨਿਯਮ ਫਰਵਰੀ 2025 ਤੱਕ ਖਤਮ ਹੋਣਾ ਸੀ, ਪਰ ਕੁਝ ਦਿਨਾਂ ਦੀ ਛੋਟ ਦਿੱਤੀ ਗਈ ਸੀ।
ਨੇ ਸਪੱਸ਼ਟ ਕੀਤਾ ਹੈ ਕਿ 28 ਅਗਸਤ, 2024 ਤੋਂ ਪਹਿਲਾਂ ਆਈਆਂ ਸਾਰੀਆਂ ਅਰਜ਼ੀਆਂ ਨੂੰ ਪੁਰਾਣੇ ਨਿਯਮਾਂ ਅਨੁਸਾਰ ਹੀ ਵਿਚਾਰਿਆ ਜਾਵੇਗਾ। ਇਸ ਦੇ ਨਾਲ ਹੀ ਮਾਹਿਰਾਂ ਦਾ ਮੰਨਣਾ ਹੈ ਕਿ ਕੈਨੇਡਾ ਆਉਣ ਵਾਲੇ ਪਰਵਾਸੀਆਂ ਦੀ ਗਿਣਤੀ ਨੂੰ ਘਟਾਉਣ ਦਾ ਇਹ ਇਕ ਹੋਰ ਤਰੀਕਾ ਹੈ। ਕੈਨੇਡਾ ‘ਚ ਘਰਾਂ ਦੀਆਂ ਵਧਦੀਆਂ ਕੀਮਤਾਂ, ਸਿਹਤ ਸੇਵਾਵਾਂ ‘ਤੇ ਦਬਾਅ ਅਤੇ ਚੋਣਾਂ ਵਰਗੇ ਕਈ ਕਾਰਨਾਂ ਕਰਕੇ ਸਰਕਾਰ ਅਜਿਹੇ ਫੈਸਲੇ ਲੈ ਰਹੀ ਹੈ।