ਪੰਜਾਬ ਦੇ ਨੌਜਵਾਨਾਂ ਨੂੰ ਲੈਕੇ ਲਗਾਤਾਰ ਕੈਨੇਡਾ ਤੋਂ ਮੰਦਭਾਗੀਆਂ ਹਰ ਰੋਜ਼ ਆ ਰਹੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਦੇ ਡਾਊਨਟਾਊਨ ‘ਚ ਇੱਕ 22 ਸਾਲਾ ਦਸਤਾਰਧਾਰੀ ਨੌਜਵਾਨ ਜਸ਼ਨਦੀਪ ਸਿੰਘ ਮਾਨ ਦੀ ਇੱਕ ਪਾਰਕਿੰਗ ਵਿੱਚ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਹੈ।
ਇਹ ਨੌਜਵਾਨ ਤਕਰੀਬਨ ਅੱਠ ਮਹੀਨੇ ਪਹਿਲਾਂ ਕੈਨੇਡਾ ਪੁੱਜਾ ਸੀ। ਪੁਲਿਸ ਨੇ ਇਸ ਮਾਮਲੇ ਵਿਚ 40 ਸਾਲਾ ਐਡਗਰ ਵਿਸਕਰ ਉਤੇ ਕਤਲ ਦੇ ਚਾਰਜ ਲਾਏ ਹਨ, ਜੋ ਵਾਰਦਾਤ ਤੋਂ ਬਾਅਦ ਮੌਕੇ ਉਤੇ ਹੀ ਖੜ੍ਹਾ ਰਿਹਾ ਐਡਮਿੰਟਨ ਪੁਲਿਸ ਅਤੇ ਸ਼ਹਿਰ ਦੇ ਮੇਅਰ ਅਮਰਜੀਤ ਸਿੰਘ ਸੋਹੀ ਤੋਂ ਇਸ ਘਟਨਾ ਦੀ ਜਾਂਚ ਇੱਕ ਨਫਰਤੀ ਅਪਰਾਧ ਵਜੋਂ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦਾ ਸਬੰਧ ਪਿੰਡ ਬਡਲਾ ਜ਼ਿਲ੍ਹਾ ਮਲੇਰਕੋਟਲਾ ਨਾਲ ਸੀ। ਦੱਸਿਆ ਜਾ ਰਿਹਾ ਹੈ ਕਿ ਕਾਤਲ ਨੇ ਮਾਰਨ ਲਈ ਬੌਕਸ-ਕਟਰ ਦੀ ਵਰਤੋਂ ਕੀਤੀ।