ਪੰਜਾਬ ਵਿੱਚ ਪੰਚਾਇਤੀ ਚੋਣਾਂ ਲੜਨ ਲਈ ਉਮੀਦਵਾਰਾਂ ਵੱਲੋਂ ਆਪਣੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਜਾ ਰਹੇ ਹਨ। ਪਰ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਅਧੀਨ ਪੈਂਦੇ ਜ਼ੀਰਾ ਹਲਕੇ ਵਿੱਚ ਨਾਮਜ਼ਦਗੀ ਪੇਪਰ ਭਰਨ ਦੌਰਾਨ ਦੋ ਧੜਿਆਂ ਵਿਚਕਾਰ ਹਿੰਸਕ ਝੜਪ ਹੋ ਗਈ ਹੈ। ਝੜਪ ਦੌਰਾਨ ਇੱਕ ਦੂਜੇ ‘ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ
ਮਿਲੀ ਜਾਣਕਾਰੀ ਮੁਤਾਬਕ ਜ਼ੀਰਾ ਦੇ ਸਾਵਨ ਮੱਲ ਸਕੂਲ ‘ਚ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਚੱਲ ਰਹੀ ਸੀ ਇਸ ਦੌਰਾਨ ਦੋ ਗੁੱਟਾਂ ਵਿਚਾਲੇ ਹਿੰਸਕ ਝੜਪ ਹੋ ਗਈ। ਇਸ ਦੌਰਾਨ ਦੋਹਾਂ ਧਿਰਾਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਝੜਪ ਦੌਰਾਨ ਕਾਂਗਰਸੀ ਆਗੂ ਕੁਲਬੀਰ ਜ਼ੀਰਾ ਵੀ ਜ਼ਖਮੀ ਹੋ ਗਏ। ਜ਼ੀਰਾ ਨੇ ਆਪ ਵਿਧਾਇਕ ਤੇ ਧੱਕੇਸ਼ਾਹੀ ਦੇ ਇਲਜ਼ਾਮ ਲਗਾਏ ਗਏ ਹਨ।