ਪੰਜਾਬ ਸਰਕਾਰ ਨੇ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਸਖ਼ਤੀ ਵਧਾ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਸਰਕਾਰ ਨੇ ਪੰਜ ਕਿਸਾਨਾਂ ਤੇ ਪਰਚੇ ਦਰਜ ਕਰ ਦਿੱਤੇ ਹਨ। ਪੰਜਾਬ ’ਚ 119 ਥਾਂਵਾਂ ’ਤੇ ਪਰਾਲੀ ਨੂੰ ਅੱਗ ਲਗਾਈ ਗਈ ਹੈ ਜਿਨ੍ਹਾਂ ਵਿੱਚੋਂ 107 ਥਾਵਾਂ ’ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਪਹੁੰਚੀ ਅਤੇ ਕਾਰਵਾਈ ਕੀਤੀ ਹੈ।
ਦੱਸ ਦਈਏ ਕਿ 52 ਥਾਂਵਾਂ ’ਤੇ ਨਿਰੀਖਣ ਦੇ ਦੌਰਾਨ ਵਾਤਾਵਰਨ ਮੁਆਵਜ਼ਾ ਦੇ ਤਹਿਤ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕਾਰਵਾਈ ਕੀਤੀ ਗਈ ਹੈ। ਟੀਮ ਨੇ ਨਿਰੀਖਣ ਦੌਰਾਨ 1 ਲੱਖ 50 ਹਜ਼ਾਰ ਰੁਪਏ ਤੱਕ ਅੱਗ ਲਾਉਣ ਵਾਲਿਆਂ ’ਤੇ ਜ਼ੁਰਮਾਨਾ ਲਗਾਇਆ ਗਿਆ ਹੈ। ਇਸ ਤੋਂ ਇਲਾਵਾ 1 ਲੱਖ 15 ਹਜ਼ਾਰ ਰੁਪਏ ਬਰਾਮਦ ਵੀ ਕੀਤੇ ਗਏ ਹਨ। ਇਸ ਤੋਂ ਇਲਾਵਾ ਤਕਰੀਬਨ 30 ਕਿਸਾਨਾਂ ਦੀ ਜ਼ਮੀਨਾਂ ਨੂੰ ਰੈੱਡ ਐਂਟਰੀ ’ਚ ਪਾਇਆ ਗਿਆ ਹੈ।
ਕਾਬਿਲੇਗੌਰ ਹੈ ਕਿ ਸਰਕਾਰ ਦੀ ਸਖ਼ਤੀ ਦੇ ਬਾਵਜੂਦ ਵੀ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਰਹੇ ਹਨ। ਇਹ ਸਾਰੀ ਕਾਰਵਾਈ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਕੀਤੀ ਜਾ ਰਹੀ ਹੈ।