ਕੈਨੇਡਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ, ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਸਮਰਥਕ ਅਰਸ਼ ਡਾਲਾ ਨੂੰ ਗ੍ਰਿਫਤਾਰ ਕਰ ਲਿਆ ਹੈ।
ਸੂਤਰਾਂ ਮੁਤਾਬਕ ਕੈਨੇਡਾ ‘ਚ 27-28 ਅਕਤੂਬਰ ਨੂੰ ਗੋਲੀਬਾਰੀ ਹੋਈ ਸੀ, ਜਿਸ ‘ਚ ਅਰਸ਼ ਡਾਲਾ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਸੀ। ਇਸ ਤੋਂ ਬਾਅਦ ਹੁਣ ਕੈਨੇਡੀਅਨ ਪੁਲਿਸ ਨੇ ਉਸ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬਾਰੇ ਭਾਰਤੀ ਸੁਰੱਖਿਆ ਏਜੰਸੀਆਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਸੁਰੱਖਿਆ ਏਜੰਸੀਆਂ ਇਸ ਖ਼ਬਰ ਬਾਰੇ ਹੋਰ ਜਾਣਕਾਰੀ ਹਾਸਲ ਕਰ ਰਹੀਆਂ ਹਨ।
ਭਾਰਤੀ ਸੁਰੱਖਿਆ ਏਜੰਸੀਆਂ ਦੇ ਸੂਤਰਾਂ ਮੁਤਾਬਕ ਅਰਸ਼ ਡਾਲਾ ਆਪਣੀ ਪਤਨੀ ਨਾਲ ਕੈਨੇਡਾ ‘ਚ ਰਹਿ ਰਿਹਾ ਹੈ। ਕੈਨੇਡੀਅਨ ਏਜੰਸੀਆਂ ਦੇ ਅਨੁਸਾਰ, ਹਾਲਟਨ ਰੀਜਨਲ ਪੁਲਿਸ ਸਰਵਿਸ (ਐਚਆਰਪੀਐਸ) ਸੋਮਵਾਰ ਸਵੇਰੇ ਮਿਲਟਨ ਵਿੱਚ ਹੋਈ ਗੋਲੀਬਾਰੀ ਦੀ ਜਾਂਚ ਕਰ ਰਹੀ ਹੈ।