ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਫੜਨ ਲਈ ਪਿਛਲੇ ਦਿਨਾਂ ਤੋਂ ਮਹਾਂਰਾਸ਼ਟਰ ਪੁਲਿਸ ਕੋਸ਼ਿਸ਼ਾਂ ਵਿੱਚ ਲੱਗੀ ਹੋਈ ਹੈ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਆ ਰਹੀ ਹੈ ਕਿ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਦੇ ਕੈਲੀਫੋਰਨੀਆ ਵਿੱਚ ਫੜਿਆ ਗਿਆ ਹੈ। ਪਿਛਲੇ ਮਹੀਨੇ ਭਾਰਤ ਸਰਕਾਰ ਨੇ ਗ਼ੈਰ-ਜ਼ਮਾਨਤੀ ਧਾਰਾ ਤਹਿਤ ਵਾਰੰਟ ਜਾਰੀ ਕੀਤਾ ਸੀ।
ਇਹ ਕਾਰਵਾਈ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਵੱਲੋਂ ਅਨਮੋਲ ਬਿਸ਼ਨੋਈ ਦੀ ਹਵਾਲਗੀ ਦੀ ਪ੍ਰਕਿਰਿਆ ਸ਼ੁਰੂ ਕਰਨ ਦੇ ਕੁਝ ਹਫ਼ਤੇ ਬਾਅਦ ਹੋਈ ਹੈ। ਅਨਮੋਲ ਬਿਸ਼ਨੋਈ ਐੱਨਸੀਪੀ ਨੇਤਾ ਬਾਬਾ ਸਿੱਦੀਕੀ ਦੀ ਹੱਤਿਆ ਤੇ ਅਭਿਨੇਤਾ ਸਲਮਾਨ ਖਾਨ ਦੇ ਬਾਂਦਰਾ ਸਥਿਤ ਘਰ ‘ਤੇ ਹੋਈ ਗੋਲੀਬਾਰੀ ਦੇ ਮਾਮਲੇ ‘ਚ ਭਗੌੜਾ ਦੋਸ਼ੀ ਹੈ।
ਅਨਮੋਲ ਖਿਲਾਫ ਮਾਮਲਾ ਦਰਜ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਵੱਲੋਂ ਦਰਜ ਕੀਤੇ ਦੋ ਕੇਸਾਂ ਤੋਂ ਇਲਾਵਾ ਅਨਮੋਲ ਬਿਸ਼ਨੋਈ ਖ਼ਿਲਾਫ਼ 18 ਹੋਰ ਅਪਰਾਧਿਕ ਮਾਮਲੇ ਵੀ ਦਰਜ ਹਨ। ਹਾਲ ਹੀ ‘ਚ NIA ਨੇ ਅਨਮੋਲ ਦੀ ਗ੍ਰਿਫਤਾਰੀ ‘ਚ ਮਦਦ ਕਰਨ ਵਾਲੀ ਜਾਣਕਾਰੀ ਦੇਣ ਵਾਲੇ ਨੂੰ 10 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਸੀ।