ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੱਧ ਪ੍ਰਦੇਸ਼ ਦੇ ਸ਼ਹਡੋਲ ਵਿਚ ਸਿੰਧੀ ਭਾਈਚਾਰੇ ਵੱਲੋਂ ਇਕ ਸਮਾਗਮ ਕਰਵਾਇਆ ਗਿਆ ਸੀ। ਇਸ ਮੌਕੇ ਕਮੇਟੀ ਮੈਂਬਰਾਂ ਵਲੋਂ ਕਰਵਾਏ ਸਮਾਗਮ ਦੇ ਵਿੱਚ ਇੱਕ ਬੱਚੀ ਵੱਲੋਂ ਗੁਰੂ ਨਾਨਕ ਦੇਵ ਦਾ ਸਵਾਂਗ ਰਚਿਆ ਗਿਆ ਸੀ, ਜਿਸ ਦੀ ਵੀਡੀਓ ਸ਼ੋਸਲ ਮੀਡੀਆ ਉਤੇ ਵਾਇਰਲ ਹੋਈ ਸੀ। ਹੁਣ ਖਬਰ ਸਾਹਮਣੇ ਆਈ ਹੈ ਕਿ ਸ਼ਹਡੋਲ ਵਿਖੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਣ ਵਾਲੇ ਪ੍ਰਬੰਧਕਾਂ ਚੋੋਂ ਸੈਕਟਰੀ ਦੀ ਮੌੌਤ ਹੋ ਜਾਣ ਦਾ ਸਮਾਚਾਰ ਹੈ।
ਮ੍ਰਿਤਕ ਸੈਕਟਰੀ ਦੀ ਪਛਾਣ ਕਿਸ਼ਨ ਸੋਨਪਾਲ ਦੱਸਿਆ ਜਾ ਰਿਹਾ ਹੈ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਸ ਦੀ ਪੁਸ਼ਟੀ ਨਿਊਜ਼18 ਨਾਲ ਗੱਲਬਾਤ ਸ਼ਹਡੋਲ ਦੇ ਸਿੰਧੀ ਸਮਾਜ ਦੇ ਮੁੱਖੀ ਰਮੇਸ਼ ਖਤਰੀ ਨੇ ਕੀਤੀ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ ਜਿਸ ਕੁੜੀ ਨੇ ਗੁਰੂ ਨਾਨਕ ਦੇਵ ਜੀ ਦਾ ਸਵਾਂਗ ਰਚਿਆ ਸੀ, ਉਹ ਵੀ ਡਿਪਰੈਸ਼ਨ ਦਾ ਸ਼ਿਕਾਰ ਹੋ ਗਈ ਅਤੇ ਹਸਪਤਾਲ ਵਿੱਚ ਭਰਤੀ ਹੈ।
ਦੱਸ ਦਈਏ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਸਿੰਧੀ ਸਮਾਜ ਦੇ ਸਿੱਖਾਂ ਤੋਂ ਮੁਆਫੀ ਵੀ ਮੰਗ ਲਈ ਸੀ ਪਰ ਦੇ ਇਸ ਦੇ ਬਾਵਜੂਦ ਉਨ੍ਹਾਂ ਨੂੰ ਲਗਾਤਾਰ ਫੋਨ ਆ ਰਹੇ ਸਨ, ਜਿਸ ਕਾਰਨ ਸੈਕਟਰੀ ਦੀ ਕਿਸ਼ਨ ਸਨਪਾਲ ਇਹ ਸਦਮਾ ਬਰਦਾਸ਼ਤ ਨਹੀਂ ਕਰ ਸਕੇ ਅਤੇ ਉਨ੍ਹਾਂ ਦੀ ਅੱਜ ਸਵੇਰੇ ਹਾਰਟ ਅਟੈਕ ਨਾਲ ਮੌਤ ਹੋ ਗਈ।
ਦੱਸ ਦਈਏ ਕਿ ਸਿੱਖ ਧਰਮ ਅੰਦਰ ਗੁਰੂ ਸਾਹਿਬਾਨ ਦੀ ਨਕਲ ਕਰਨ ਦੀ ਸਖ਼ਤ ਮਨਾਹੀ ਹੈ। ਜਦੋਂ ਇਹ ਵੀਡੀਓ ਵਾਇਰਲ ਹੋਈ ਤਾਂ ਐਸਜੀਪੀਸੀ ਨੇ ਵੀ ਇਸ ਦਾ ਸਖਤ ਨੋਟਿਸ ਲਿਆ ਸੀ। ਮੀਡੀਆ ਵਿੱਚ ਵੀ ਖਬਰ ਨਸ਼ਰ ਹੋਣ ਤੋਂ ਬਾਅਦ ਸਿੰਧੀ ਕਮੇਟੀ ਮੈਂਬਰਾਂ ਨੇ ਅਗਲੇ ਦਿਨ ਹੀ ਮੁਆਫੀ ਮੰਗ ਲਈ ਸੀ।