ਪੰਜਾਬ ਪੁਲੀਸ ਨੇ ਪਾਕਿਸਤਾਨ ਤੋਂ ਦੇਸ਼ ਵਿੱਚ ਤਸਕਰੀ ਕੀਤੀਆਂ ਅੱਠ ਆਧੁਨਿਕ ਪਿਸਤੌਲਾਂ ਮਿਲਣ ਤੋਂ ਬਾਅਦ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਪੁਲੀਸ ਗੌਰਵ ਯਾਦਵ ਨੇ ਦੱਸਿਆ ਕਿ ਇਨ੍ਹਾਂ ਨੂੰ ਅੰਮ੍ਰਿਤਸਰ ਦੇ ਨੂਰਪੁਰ ਪੱਧਰੀ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਐਕਸ ‘ਤੇ ਇੱਕ ਪੋਸਟ ਵਿੱਚ ਕਿਹਾ, “ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਨੂੰ ਇੱਕ ਵੱਡਾ ਝਟਕਾ ਦਿੰਦੇ ਹੋਏ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ 2 ਵਿਅਕਤੀਆਂ ਨੂੰ ਨੂਰਪੁਰ ਪੱਧਰੀ ਅੰਮ੍ਰਿਤਸਰ ਤੋਂ ਗ੍ਰਿਫਤਾਰ ਕੀਤਾ। ਉਹ ਪਾਕਿਸਤਾਨ ਤੋਂ ਤਸਕਰੀ ਕੀਤੇ ਗਏ ਹਥਿਆਰਾਂ ਦੀ ਖੇਪ ਨੂੰ ਸੌਂਪਣ ਲਈ ਕਿਸੇ ਹੋਰ ਆਪਰੇਟਿਵ ਦੀ ਉਡੀਕ ਕਰ ਰਹੇ ਸਨ।
ਇਨ੍ਹਾਂ ਮੁਲਜ਼ਮਾਂ ਨੂੰ ਪੁਲਿਸ ਨੇ ਉਦੋਂ ਕਾਬੂ ਕਰ ਲਿਆ ਜਦੋਂ ਉਹ ਗਾਹਕ ਨੂੰ ਡਿਲੀਵਰੀ ਦੇਣ ਪਹੁੰਚੇ। ਮੁਲਜ਼ਮ ਖ਼ਿਲਾਫ਼ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਵਿੱਚ ਕੇਸ ਦਰਜ ਕੀਤਾ ਗਿਆ ਹੈ।ਮੁਲਜ਼ਮਾਂ ਕੋਲੋਂ 8 ਆਧੁਨਿਕ ਪਿਸਤੌਲ ਬਰਾਮਦ ਹੋਏ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਨੇ ਇਹ ਕਾਰਵਾਈ ਅੰਮ੍ਰਿਤਸਰ ਦੇ ਘਰਿੰਡਾ ਅਧੀਨ ਪੈਂਦੇ ਪਿੰਡ ਨੂਰਪੁਰ ਵਿੱਚ ਕੀਤੀ ਹੈ। ਇੱਥੇ ਦੋ ਮੁਲਜ਼ਮ ਡਿਲੀਵਰੀ ਕਰਨ ਲਈ ਗਾਹਕ ਦੀ ਉਡੀਕ ਕਰ ਰਹੇ ਸਨ ਪਰ ਕਾਊਂਟਰ ਇੰਟੈਲੀਜੈਂਸ ਨੂੰ ਇਹ ਜਾਣਕਾਰੀ ਪਹਿਲਾਂ ਹੀ ਮਿਲ ਚੁੱਕੀ ਸੀ ਜਿਸ ਤੋਂ ਬਾਅਦ ਵਿਉਂਤਬੰਦੀ ਕਰਕੇ ਜਾਲ ਤਿਆਰ ਕੀਤਾ ਗਿਆ
8 ਆਧੁਨਿਕ ਹਥਿਆਰ ਤੇ ਕਾਰਤੂਸ ਬਰਾਮਦ
4 ਆਸਟਰੀਆ ਦੇ ਬਣੇ ਗਲੋਕ ਪਿਸਤੌਲ
2 ਤੁਰਕੀ ਦੇ ਬਣੇ 9mm ਪਿਸਟਲ
2 ਜਿਗਾਨਾ .30 ਬੋਰ ਪਿਸਤੌਲ
10 ਜਿੰਦਾ ਕਾਰਤੂਸ
ਪੁਲਿਸ ਨੇ ਇਹਨਾਂ ਵਿਅਕਤੀਆਂ ਖਿਲਾਫ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਆਰਮਜ਼ ਐਕਟ ਤਹਿਤ ਐਫਆਈਆਰ ਦਰਜ ਕੀਤੀ ਹੈ। ਦੀ ਜਾਂਚ ਚੱਲ ਰਹੀ ਹੈ, ਜਿਸ ਵਿੱਚ ਇਨ੍ਹਾਂ ਪਿੱਛੇ ਨੈੱਟਵਰਕਿੰਗ ਦਾ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।