ਕੈਨੇਡਾ ਸਰਕਾਰ ਵੱਲੋਂ ਪੜ੍ਹ ਰਹੇ ਵਿਦਿਆਰਥੀਆਂ ਤੇ ਵੀ ਸਖ਼ਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਮੁਤਾਬਕ ਵਿਦਿਆਰਥੀਆਂ ਤੋਂ ਈਮੇਲ ਰਾਹੀਂ ਸਟੱਡੀ ਪਰਮਿਟ, ਵੀਜ਼ਾ, ਵਿਦਿਅਕ ਰਿਕਾਰਡ, ਅੰਕ ਅਤੇ ਹਾਜ਼ਰੀ ਮੰਗੀ ਗਈ ਹੈ।
ਕੈਨੇਡਾ ਦੇ ਇਮੀਗ੍ਰੇਸ਼ਨ ਰਫਿਊਜੀ ਐਂਡ ਸਿਟੀਜ਼ਨਸ਼ਿਪ ਕੈਨੇਡਾ (IRCC) ਵਿਭਾਗ ਦੇ ਇਸ ਕਦਮ ਕਾਰਨ ਵਿਦੇਸ਼ੀ ਵਿਦਿਆਰਥੀ ਡਰੇ ਹੋਏ ਹਨ। ਬਹੁਤ ਸਾਰੇ ਵਿਦਿਆਰਥੀ ਅਜਿਹੇ ਹਨ ਜਿਨ੍ਹਾਂ ਕੋਲ ਸਿਰਫ਼ ਦੋ ਸਾਲ ਦਾ ਵੀਜ਼ਾ ਹੈ। ਕੈਨੇਡਾ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਲੈ ਕੇ ਆਪਣੇ ਨਿਯਮ ਬਹੁਤ ਸਖਤ ਬਣਾਏ ਹਨ।
ਇੱਕ ਵਿਦਿਆਰਥੀ ਨੇ ਕਿਹਾ, ਜਦੋਂ ਮੈਨੂੰ ਈਮੇਲ ਮਿਲੀ ਤਾਂ ਮੈਂ ਹੈਰਾਨ ਰਹਿ ਗਿਆ। ਮੇਰਾ ਵੀਜ਼ਾ ਸਿਰਫ ਮਈ 2026 ਤੱਕ ਹੈ। ਮੈਨੂੰ ਸਾਰੇ ਦਸਤਾਵੇਜ਼ ਜਮ੍ਹਾ ਕਰਨ ਲਈ ਕਿਹਾ ਗਿਆ ਹੈ। ਮੇਰੀ ਹਾਜ਼ਰੀ, ਅੰਕ ਤੇ ਪਾਰਟ ਟਾਈਮ ਕੰਮ ਦਾ ਰਿਕਾਰਡ ਵੀ ਮੰਗਿਆ ਗਿਆ।ਪਿਛਲੇ ਹਫ਼ਤੇ, ਪੰਜਾਬ ਦੇ ਵਿਦਿਆਰਥੀਆਂ ਨੂੰ ਵੀ ਅਜਿਹੀਆਂ ਈਮੇਲਾਂ ਪ੍ਰਾਪਤ ਹੋਈਆਂ ਸਨ ਤੇ ਉਨ੍ਹਾਂ ਨੂੰ ਤਸਦੀਕ ਕਰਨ ਲਈ ਆਈਆਰਸੀਸੀ ਦਫ਼ਤਰ ਜਾਣ ਲਈ ਕਿਹਾ ਗਿਆ ਸੀ।
ਦੱਸ ਦਈਏ ਕਿ ਤਿੰਨ ਭਾਰਤੀ ਵਿਦਿਆਰਥੀਆਂ ਦੀ ਹੱਤਿਆ ਨੂੰ ਲੈ ਕੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਸੀ ਕਿ ਇਹ ਇਕ ਭਿਆਨਕ ਤ੍ਰਾਸਦੀ ਹੈ। ਭਾਰਤੀ ਹਾਈ ਕਮਿਸ਼ਨ ਇਸ ਮਾਮਲੇ ਦੀ ਪੂਰੀ ਜਾਂਚ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਕਿਹਾ ਸੀ ਕਿ ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ਭਾਰਤੀ ਮਿਸ਼ਨ ਇਸ ਸਬੰਧੀ ਅਧਿਕਾਰੀਆਂ ਦੇ ਸੰਪਰਕ ਵਿੱਚ ਹੈ।