ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਦਾ ਦਿੱਲੀ ਜਾਣ ਸਮੇਂ ਰਸਤੇ ਵਿੱਚ ਬੀਤੀ ਰਾਤ ਹੋਏ ਭਿਆਨਕ ਐਕਸੀਡੈਂਟ ਹੋਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਹਲਕਾ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਬੀਤੀ ਰਾਤ ਦਿੱਲੀ ਨੂੰ ਜਾ ਰਹੇ ਸਨ ,ਤੇ ਜੀਂਦ ਕੋਲ ਜਾ ਕੇ ਸਰਕਾਰੀ ਗੱਡੀ ਹਾਦਸਾ ਗ੍ਰਸਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਵਿਧਾਇਕ ਇਸ ਐਕਸੀਡੈਂਟ ਦੌਰਾਨ ਵਾਲ ਵਾਲ ਬਚ ਗਏ ਹਨ,ਐਕਸੀਡੈਂਟ ਦੌਰਾਨ ਸਰਕਾਰੀ ਵਿਧਾਇਕ ਦੇ ਗੰਨਮੈਨ ਜ਼ਖ਼ਮੀ ਹੋ ਗਏ ਹਨ। ਜਿੰਨਾ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ