ਪੰਜਾਬ ਵਿੱਚ ਸਾਲ 1995 ਦੌਰਾਨ ਕਾਂਗਰਸ ਪਾਰਟੀ ਨਾਲ ਸਬੰਧਤ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅਹਿਮ ਸੁਣਵਾਈ ਹੋਈ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿੱਚ 18 ਮਾਰਚ ਤੱਕ ਫੈਸਲਾ ਲੈਣ ਦੇ ਆਦੇਸ਼ ਜਾਰੀ ਕੀਤੇ ਹਨ।ਅਦਾਲਤ ਨੇ ਸਪੱਸ਼ਟ ਕੀਤਾ ਕਿ ਉਹ ਕੇਂਦਰ ਸਰਕਾਰ ਨੂੰ ਆਖਰੀ ਮੌਕਾ ਦੇ ਰਹੀ ਹੈ। ਤਾਂ ਜੋ ਕਿ ਸਰਕਾਰ ਨੂੰ ਇਸ ਦੌਰਾਨ ਫੈਸਲਾ ਲੈਣਾ ਚਾਹੀਦਾ ਹੈ ਨਹੀਂ ਤਾਂ ਅਦਾਲਤ ਖੁਦ 18 ਮਾਰਚ ਨੂੰ ਇਸ ਪਟੀਸ਼ਨ ਦੀ ਮੈਰਿਟ ‘ਤੇ ਸੁਣਵਾਈ ਕਰੇਗੀ।ਕੇਂਦਰ ਵੱਲੋਂ ਕੋਰਟ ਵਿੱਚ ਹਾਜ਼ਰ ਐਸਜੀ ਤੁਸ਼ਾਰ ਮਹਿਤਾ ਨੇ ਕਿਹਾ ਕਿ ਇਹ ਇੱਕ ਰਾਜ ਦੇ ਮੁੱਖ ਮੰਤਰੀ ਦੇ ਕਤਲ ਦਾ ਗੰਭੀਰ ਮਾਮਲਾ ਹੈ। ਸਰਕਾਰ ਇਸ ‘ਤੇ ਵਿਚਾਰ ਕਰ ਰਹੀ ਹੈ।ਬਲਵੰਤ ਸਿੰਘ ਰਾਜੋਆਣਾ ਲਗਭਗ 29 ਸਾਲਾਂ ਤੋਂ ਜੇਲ੍ਹ ਵਿੱਚ ਹੈ। ਉਸਦੀ ਰਹਿਮ ਦੀ ਅਪੀਲ ਲਗਭਗ 12 ਸਾਲਾਂ ਤੋਂ ਪੈਂਡਿੰਗ ਹੈ। ਉਸਨੇ ਆਪਣੀ ਰਹਿਮ ਪਟੀਸ਼ਨ ਦੇ ਨਿਪਟਾਰੇ ਵਿੱਚ ਦੇਰੀ ਦਾ ਹਵਾਲਾ ਦਿੰਦੇ ਹੋਏ ਰਿਹਾਈ ਦੀ ਮੰਗ ਕੀਤੀ ਹੈ।