ਪੰਜਾਬ ਦੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਵੱਡੇ ਮਾਰਜਨ ਨਾਲ ਡਿਬਰੂਗੜ੍ਹ ਜੇਲ੍ਹ ਵਿੱਚ ਬੈਠੇ ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੀ ਨਵੀਂ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਗਠਨ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਪਾ ਕੇ ਸੰਸਦ ਦੇ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ ਕੀਤੀ ਹੈ।
ਭਾਈ ਅੰਮ੍ਰਿਤਪਾਲ ਸਿੰਘ ਨੇ ਆਪਣੀ ਪਟੀਸ਼ਨ ਵਿੱਚ ਦਲੀਲ ਦਿੱਤੀ ਹੈ ਕਿ ਸਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਮਹੱਤਵਪੂਰਨ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਲਈ ਕਿਹਾ ਜਾਵੇ। ਉਨ੍ਹਾਂ ਨੇ ਕਿਹਾ ਹੈ ਕਿ ਇੱਕ ਸੰਸਦ ਮੈਂਬਰ ਹੋਣ ਦੇ ਨਾਤੇ ਇਹ ਉਨ੍ਹਾਂ ਦਾ ਸੰਵਿਧਾਨਕ ਫਰਜ਼ ਹੈ ਕਿ ਉਹ ਸੰਸਦ ਦੇ ਸੈਸ਼ਨਾਂ ਵਿੱਚ ਸ਼ਾਮਲ ਹੋਣ ਅਤੇ ਸੰਸਦ ਵਿੱਚ ਜਨਤਕ ਮੁੱਦੇ ਉਠਾਉਣ। ਪਟੀਸ਼ਨ ਵਿੱਚ ਅੰਮ੍ਰਿਤਪਾਲ ਨੇ ਭਾਰਤ ਸਰਕਾਰ, ਪੰਜਾਬ ਸਰਕਾਰ ਅਤੇ ਹੋਰਾਂ ਨੂੰ ਧਿਰ ਬਣਾਇਆ ਹੈ। ਹਾਲਾਂਕਿ ਇਸ ਨੂੰ ਅਜੇ ਸੂਚੀਬੱਧ ਨਹੀਂ ਕੀਤਾ ਗਿਆ ਹੈ।