ਕੈਨੇਡਾ ਤੋਂ ਮੰਦਭਾਗੀ ਖ਼ਬਰ ਆਈ ਹੈ, ਮਿਲੀ ਜਾਣਕਾਰੀ ਮੁਤਾਬਕ ਕੈਨੇਡਾ ਦੇ ਓਨਟਾਰੀਓ ਵਿੱਚ ਪੈਂਦੇ ਸ਼ਹਿਰ ਇਗਨੇਸ ਤੋਂ ਲਗਭਗ 50 ਕਿਲੋਮੀਟਰ ਦੂਰ ਹਾਈਵੇ 17 ਉਤੇ ਆਹਮੋ ਸਾਹਮਣੇ ਦੋ ਟਰੱਕਾਂ ਦੀ ਟੱਕਰ ਹੋਣ ਨਾਲ ਦੋ ਪੰਜਾਬੀ ਨੌਜਵਾਨ ਡਰਾਈਵਰਾਂ ਦੀ ਮੌਤ ਹੋ ਗਈ ਹੈ। ਜਿੰਨਾ ਵਿੱਚ ਪੰਜਾਬ ਦੇ ਰਹਿਣ ਵਾਲੇ ਮ੍ਰਿਤਕ ਦੀ ਪਛਾਣ ਨਵਪ੍ਰੀਤ ਸਿੰਘ ਅਤੇ ਅਰਸ਼ਪ੍ਰੀਤ ਸਿੰਘ ਵਜੋਂ ਹੋਈ ਹੈ। ਪਤਾ ਲੱਗਾ ਹੈ ਕਿ ਦੋ ਟਰਾਲਿਆਂ ਦੀ ਆਹਮੋ ਸਾਹਮਣੇ ਟੱਕਰ ਹੋਣ ਨਾਲ ਭਿਆਨਕ ਹਾਦਸਾ ਹੋਇਆ ਹੈ। ਪੁਲੀਸ ਨੇ ਹੋਏ ਐਕਸੀਡੈਂਟ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।