ਟਰੰਪ ਵੱਲੋਂ 119 ਹੋਰ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਅੰਮ੍ਰਿਤਸਰ ਲਈ ਰਿਵਾਨਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਅਮਰੀਕਾ ਵੱਲੋਂ ਡਿਪੋਰਟ ਕੀਤੇ ਗਏ ਭਾਰਤੀਆਂ ਨੂੰ ਲੈ ਕੇ ਦੋ ਹੋਰ ਜਹਾਜ਼ ਭਾਰਤ ਆ ਰਹੇ ਹਨ। ਕੱਲ੍ਹ ਯਾਨੀ 15 ਫਰਵਰੀ ਨੂੰ 119 ਅਤੇ 16 ਫਰਵਰੀ ਨੂੰ ਵੀ ਰਾਤ 10 ਵਜੇ ਫਲਾਈਟ ਆਵੇਗੀ।119 ਭਾਰਤੀ ਭਲਕੇ ਅੰਮ੍ਰਿਤਸਰ ਹਵਾਈ ਅੱਡੇ ‘ਤੇ ਪਹੁੰਚਣਗੇ, ਹਾਲਾਂਕਿ ਭਲਕੇ ਫਲਾਈਟ ਵਿੱਚ ਆਉਣ ਵਾਲੇ ਭਾਰਤੀਆਂ ਦੀ ਗਿਣਤੀ ਦੀ ਅਜੇ ਪੁਸ਼ਟੀ ਨਹੀਂ ਹੋਈ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਇਕ ਅਮਰੀਕੀ ਜਹਾਜ਼ 104 ਭਾਰਤੀਆਂ ਨੂੰ ਲੈ ਕੇ ਅੰਮ੍ਰਿਤਸਰ ਲੈਂਡ ਕੀਤਾ ਸੀ। ਇਨ੍ਹਾਂ ਵਿਚ ਵੱਡੀ ਗਿਣਤੀ ਨੌਜਵਾਨ ਪੰਜਾਬ ਤੇ ਹਰਿਆਣਾ ਤੋਂ ਸਨ। ਹੁਣ ਦੋ ਜਹਾਜ਼ਾਂ ਉਤੇ ਵਾਪਸ ਭੇਜੇ ਜਾ ਰਹੇ ਲੋਕਾਂ ਦੀ ਸੂਚੀ ਅਜੇ ਜਾਰੀ ਨਹੀਂ ਕੀਤੀ ਗਈ ਹੈ, ਪਰ ਜਾਣਕਾਰੀ ਮਿਲ ਰਹੀ ਹੈ ਕਿ ਇਨ੍ਹਾਂ ਵਿਚ ਵੀ ਵੱਡੀ ਗਿਣਤੀ ਪੰਜਾਬੀ ਹਨ।
ਭਲਕੇ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕਰਨ ਲਈ ਦੂਜੀ ਉਡਾਣ ਪਹੁੰਚੇਗੀ। ਇਹ ਫਲਾਈਟ ਰਾਤ 10 ਵਜੇ ਦੇ ਕਰੀਬ ਅੰਮ੍ਰਿਤਸਰ ਪਹੁੰਚੇਗੀ। ਜਾਣਕਾਰੀ ਮਿਲੀ ਹੈ ਕਿ ਸਭ ਤੋਂ ਵੱਧ 67 ਪ੍ਰਵਾਸੀ ਪੰਜਾਬ ਤੋਂ ਹਨ। ਦੂਜੀ ਉਡਾਣ ਵਿੱਚ ਹਰਿਆਣਾ ਤੋਂ 33, ਗੁਜਰਾਤ ਤੋਂ 8, ਯੂਪੀ ਤੋਂ 3, ਗੋਆ ਤੋਂ 2, ਮਹਾਰਾਸ਼ਟਰ ਅਤੇ ਰਾਜਸਥਾਨ ਤੋਂ 2-2, ਹਿਮਾਚਲ ਅਤੇ ਜੰਮੂ ਅਤੇ ਕਸ਼ਮੀਰ ਤੋਂ 1 – 1 ਭਾਰਤੀ ਸ਼ਾਮਲ ਹਨ।