ਪੰਜਾਬ ਦੇ ਪਟਿਆਲਾ ਨਾਲ ਸਬੰਧਤ ਦੋ ਨੌਜਵਾਨ ਬੀਤੀ ਰਾਤ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਸੀ। ਉਨ੍ਹਾਂ ਨੂੰ ਅੰਮ੍ਰਿਤਸਰ ਉਤਰਦੇ ਸਾਰ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਲਿਆ ਗ੍ਰਿਫਤਾਰ ਕਰਕੇ ਲੈ ਗਈ। ਮਿਲੀ ਜਾਣਕਾਰੀ ਪੁਲੀਸ ਨੇ ਸੰਦੀਪ ਅਤੇ ਪ੍ਰਦੀਪ ਨਾਂ ਦੇ ਦੋਨਾਂ ਨੌਜਵਾਨਾਂ ਨੂੰ ਕਿਸੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ ਹੈ, ਪਤਾ ਲੱਗਾ ਹੈ ਕਿ ਇਹ ਦੋਨੋਂ ਭਗੌੜੇ ਸਨ। ਪੁਲੀਸ ਇੰਨਾ ਨੂੰ ਕਾਫੀ ਲੰਬੇ ਸਮੇਂ ਲੱਬ ਰਹੀ ਸੀ।
ਦੱਸ ਦਈਏ ਕਿ ਦੋਵੇਂ ਨੌਜਵਾਨਾਂ ’ਤੇ ਰਾਜਪੁਰਾ ਵਿੱਚ 175/23 FIR ਦੇ ਤਹਿਤ ਭਗੌੜੇ ਸਨ। ਇਨ੍ਹਾਂ ’ਤੇ ਕਤਲ ਦਾ ਮਾਮਲਾ ਦਰਜ ਹੋਇਆ ਪਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਰਾਜਪੁਰਾ ਮਾਨਯੋਗ ਅਦਾਲਤ ਵਿੱਚ ਸੰਦੀਪ ਸਿੰਘ ਅਤੇ ਪ੍ਰਦੀਪ ਸਿੰਘ ਨੂੰ ਰਾਜਪੁਰਾ ਦੀ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਥਾਣਾ ਸਿਟੀ ਰਾਜਪੁਰਾ ਦੀ ਪੁਲਿਸ ਨੇ ਤਿੰਨ ਦਿਨ ਦਾ ਰਿਮਾਂਡ ਹਾਸਲ ਕੀਤਾ ਹੈ,ਦੱਸ ਦਈਏ ਕਿ ਮਾਪਿਆਂ ਨੂੰ ਨੌਜਵਾਨਾਂ ਦੇ ਨਾਲ ਮਿਲਣ ਨਹੀਂ ਦਿੱਤਾ ਗਿਆ ਹੈ। ਪਰਿਵਾਰ ਦਾ ਰੋ ਰੋ ਬੁਰਾ ਹਾਲ ਹੋਇਆ ਪਿਆ ਹੈ।