ਪੰਜਾਬ ਵਿੱਚ ਮਾਨ ਪਿਛਲੇ ਦਿਨਾਂ ਭ੍ਰਿਸ਼ਟਾਚਾਰ ਨੂੰ ਲੈ ਕੇ ਸਖ਼ਤ ਨਜ਼ਰ ਆ ਰਹੇ ਹਨ। ਸੂਤਰਾਂ ਤੋਂ ਮਿਲੀ ਖਬਰ ਮੁਤਾਬਕ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਮੁਕਤਸਰ ਸਾਹਿਬ ਦੇ ਡੀਸੀ ਰਾਜੇਸ਼ ਤ੍ਰਿਪਾਠੀ ਨੂੰ ਸਸਪੈਂਡ ਕਰ ਦਿੱਤਾ ਹੈ। ਪੰਜਾਬ ਸਰਕਾਰ ਨੂੰ ਲਗਾਤਾਰ ਭ੍ਰਿਸ਼ਟਾਚਾਰ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ,ਜਿਸ ਤੋਂ ਬਾਅਦ ਵੱਡੀ ਕਾਰਵਾਈ ਕੀਤੀ ਹੈ। ਸਰਕਾਰ ਨੇ ਵਿਜੀਲੈਂਸ ਵਿਭਾਗ ਭ੍ਰਿਸ਼ਟਾਚਾਰ ਵਿੱਚ ਕਾਰਵਾਈ ਦੇ ਹੁਕਮ ਕਰ ਦਿੱਤੇ ਹਨ।
ਦੂਜੇ ਪਾਸੇ ਪੰਜਾਬ ਸਰਕਾਰ ਨੇ ਵਿਜੀਲੈਂਸ ਚੀਫ ਵਰਿੰਦਰ ਕੁਮਾਰ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਨ੍ਹਾਂ ਦੀ ਜਗ੍ਹਾ ਹੁਣ ਇਹ ਜ਼ਿੰਮੇਵਾਰੀ ਏਡੀਜੀਪੀ ਨਾਗੇਸ਼ਵਰ ਰਾਓ ਨੂੰ ਦਿੱਤੀ ਗਈ ਹੈ। ਇਸ ਸਬੰਧੀ ਸਰਕਾਰ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦੱਸ ਦਈਏ ਕਿ ਦੋ ਦਿਨ ਪਹਿਲਾਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਵਿਭਾਗਾਂ ਦੇ ਮੁਖੀਆਂ, ਡੀਸੀ, ਐਸਐਸਪੀ ਨੂੰ ਸ਼ਖਤ ਆਦੇਸ਼ ਜਾਰੀ ਕੀਤੇ ਸੀ। ਜਿਸ ਤੋਂ ਬਾਅਦ ਇਹ ਵੱਡਾ ਐਕਸ਼ਨ ਲਿਆ ਗਿਆ ਹੈ।
PUNJAB




INDIA








WORLD










