ਪੰਜਾਬ ਦੇ ਫਰੀਦਕੋਟ ਤੋਂ ਕੋਟਕਪੂਰਾ ਰੋਡ ਤੇ ਪ੍ਰਾਈਵੇਟ ਨਿਊ ਦੀਪ ਕੰਪਨੀ ਦੀ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ ਜਿਸ ਦੌਰਾਨ ਬੱਸ ਨਾਲੇ ਵਿੱਚ ਪਲਟ ਗਈ ਤੇ ਟਰੱਕ ਦੂਜੇ ਪਾਸੇ ਪਲਟ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ
ਇਹ ਹਾਦਸਾ ਫਰੀਦਕੋਟ ਦੇ ਕੋਟਕਪੂਰਾ ਰੋਡ ‘ਤੇ ਸ਼ਾਹੀ ਹਵੇਲੀ ਨੇੜੇ ਸੇਮ ਨਾਲੇ ਦੇ ਪੁਲ਼ ‘ਤੇ ਟਰੱਕ ਅਤੇ ਬੱਸ ਦੀ ਭਿਆਨਕ ਟੱਕਰ ਹੋ ਗਈ। ਇਸ ਮਗਰੋਂ ਟਰੱਕ ਇਕ ਪਾਸੇ ਨੂੰ ਪਲਟ ਗਿਆ ਤੇ ਬੱਸ ਸੇਮ ਨਾਲੇ ਦੇ ਵਿਚ ਜਾ ਡਿੱਗੀ। ਇਹ ਬੱਸ ਨਿਊ ਦੀਪ ਕੰਪਨੀ ਦੀ ਸੀ ਤੇ ਇਸ ਵਿਚ ਕਈ ਸਵਾਰੀਆਂ ਸਨ। ਫ਼ਿਲਹਾਲ ਮੌਕੇ ‘ਤੇ ਰਾਹਤ ਕਾਰਜ ਜਾਰੀ ਹਨ ਤੇ ਲੋਕਾਂ ਨੂੰ ਬੱਸ ਵਿਚੋਂ ਕੱਢਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਖ਼ਮੀਆਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਇਸ ਹਾਦਸੇ ਵਿਚ 5 ਲੋਕਾਂ ਦੀ ਮੌਤ ਹੋਣ ਦੀ ਸੂਚਨਾ ਹੈ।
ਚਸ਼ਮਦੀਦ ਗਵਾਹ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਬਾਬਾ ਰੋਡੇ ਸ਼ਾਹ ਦੀ ਦਰਗਾਹ ‘ਤੇ ਮੱਥਾ ਟੇਕਣ ਤੋਂ ਬਾਅਦ ਘਰ ਜਾ ਰਿਹਾ ਸੀ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ। ਤੇਜ਼ ਰਫ਼ਤਾਰ ਕਾਰਨ ਬੱਸ ਡਰਾਈਵਰ ਸਾਹਮਣੇ ਤੋਂ ਆ ਰਹੇ ਟਰੱਕ ਨੂੰ ਨਹੀਂ ਦੇਖ ਸਕਿਆ। ਇਸ ਤੋਂ ਬਾਅਦ ਬੱਸ ਸਿੱਧੀ ਟਰੱਕ ਨਾਲ ਟਕਰਾ ਗਈ। ਟੱਕਰ ਕਾਰਨ ਬੱਸ ਸੰਤੁਲਨ ਗੁਆ ਬੈਠੀ ਅਤੇ ਪੁਲ ਦੀ ਰੇਲਿੰਗ ਤੋੜ ਕੇ ਨਾਲੇ ਵਿੱਚ ਡਿੱਗ ਗਈ। ਜਿਵੇਂ ਹੀ ਬੱਸ ਡਿੱਗੀ, ਉੱਥੇ ਹਫੜਾ-ਦਫੜੀ ਮਚ ਗਈ। ਲੋਕ ਮਦਦ ਲਈ ਚੀਕਣ ਲੱਗੇ।
ਲੋਕ ਉੱਥੇ ਇਕੱਠੇ ਹੋ ਗਏ। ਨੇੜਲੇ ਇਲਾਕਿਆਂ ਦੇ ਲੋਕ ਪੌੜੀਆਂ ਲੈ ਕੇ ਪਹੁੰਚੇ। ਕਿਸੇ ਤਰ੍ਹਾਂ ਕੁਝ ਜ਼ਖਮੀਆਂ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਲੱਦਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ।
ਵਿਧਾਨ ਸਭਾ ਦੇ ਕੁਲਤਾਰ ਸਿੰਘ ਸੰਧਵਾਂ ਨੇ ਹਾਦਸੇ ਨੂੰ ਲੈ ਕੇ ਪ੍ਰਗਟਾਇਆ ਦੁੱਖ
ਇਸ ਹਾਦਸੇ ਸਬੰਧੀ ਜਦੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਤਾ ਲੱਗਾ ਤਾਂ ਉਨ੍ਹਾਂ ਨੇ ਪ੍ਰਸ਼ਾਸਨ ਨੂੰ ਗੰਭੀਰਤਾ ਨਾਲ ਧਿਆਨ ਦੇਣ ਲਈ ਹਦਾਇਤ ਕੀਤੀ ਤੇ ,ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਉਨ੍ਹਾਂ ਦੱਸਿਆ ਕਿ ਉਹ ਜਖਮੀਆਂ ਦੇ ਬਿਹਤਰ ਇਲਾਜ਼ ਲਈ ਲਗਾਤਾਰ ਪ੍ਰਸਾਸ਼ਨ ਦੇ ਸੰਪਰਕ ਚ ਹਾਂ। ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਜਖਮੀਆਂ ਨੂੰ ਜਲਦੀ ਸਿਹਤਮੰਦ ਕਰਨ।
PUNJAB




INDIA








WORLD










