ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਚੱਲ ਰਹੇ ਵਿਵਾਦ ਦੌਰਾਨ ਇੱਕ ਵਾਰ ਫਿਰ ਸਖ਼ਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 2 ਦਸੰਬਰ ਨੂੰ ਜਾਰੀ ਕੀਤੇ ਗਏ ਹੁਕਮਨਾਮੇ ਨੂੰ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇ।
ਜਥੇਦਾਰ ਨੇ ਕਿਹਾ ਹੈ ਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਨੀ ਪਵੇਗੀ। ਸਿੱਖ ਭਾਈਚਾਰੇ ਨੂੰ ਇਹ ਸਪੱਸ਼ਟ ਹੋਣਾ ਚਾਹੀਦਾ ਹੈ ਕਿ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਟਕਰਾਅ ਵਾਲੀਆਂ ਨੀਤੀਆਂ ਅਪਣਾ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਸਖਤ ਰੁਖ਼ ਮਗਰੋਂ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਉਪਰ ਵੀ ਸਵਾਲੀਆ ਨਿਸ਼ਾਨ ਲੱਗ ਗਏ ਹਨ।
ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ 2 ਦਸੰਬਰ ਦੇ ਹੁਕਮਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਨੂੰ ਸੌਂਪਿਆ ਗਿਆ ਕੰਮ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਪੁਨਰਗਠਨ ਤੇ ਭਰਤੀ ਪ੍ਰਕਿਰਿਆ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਪੰਜ ਮੈਂਬਰਾਂ ਦੁਆਰਾ ਅੱਗੇ ਵਧਾਇਆ ਜਾਵੇਗਾ। ਉਹ 2 ਦਸੰਬਰ ਦੇ ਹੁਕਮਾਂ ਨੂੰ ਲਾਗੂ ਕਰਨ ਦੇ ਆਪਣੇ ਸਟੈਂਡ ‘ਤੇ ਦ੍ਰਿੜ ਹਨ। ਕਮੇਟੀ ਅਜੇ ਵੀ ਮੌਜੂਦ ਹੈ। ਭਾਵ ਹੁਣ ਪੰਜ ਮੈਂਬਰੀ ਕਮੇਟੀ ਹੀ ਅਕਾਲੀ ਦਲ ਦੀ ਲੀਡਰਸ਼ਿਪ ਚੁਣਨ ਵਿੱਚ ਅਹਿਮ ਭੂਮਿਕਾ ਨਿਭਾਏਗੀ।
ਦੱਸ ਦਈਏ ਕਿ ਕਮੇਟੀ ਮੈਂਬਰ ਮਨਪ੍ਰੀਤ ਸਿੰਘ ਸਿਆਲੀ, ਬੀਬੀ ਸਤਵੰਤ ਕੌਰ, ਸੰਤਾ ਸਿੰਘ, ਗੁਰਪ੍ਰਤਾਪ ਸਿੰਘ ਵਡਾਲਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਕੋਲ ਪਹੁੰਚ ਕਰਕੇ ਕਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਵਰਕਿੰਗ ਕਮੇਟੀ ਸਹਿਯੋਗ ਨਹੀਂ ਕਰ ਰਹੀ। ਇਸ ਕਾਰਨ ਭਰਤੀ ਪ੍ਰਕਿਰਿਆ ਸਹੀ ਢੰਗ ਨਾਲ ਨਹੀਂ ਚੱਲ ਰਹੀ। ਕਮੇਟੀ ਆਪਣੇ ਪੱਧਰ ‘ਤੇ ਕੰਮ ਕਰਨ ਦੇ ਅਯੋਗ ਹੈ। ਮੈਂਬਰਾਂ ਵਿੱਚੋਂ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕਿ੍ਪਾਲ ਸਿੰਘ ਬਡੂੰਗਰ ਨੇ ਅਸਤੀਫ਼ਾ ਦੇ ਦਿੱਤਾ ਹੈ। ਦੋਵਾਂ ਅਕਾਲੀ ਆਗੂਆਂ ਦੀ ਗੈਰਹਾਜ਼ਰੀ ਵਿੱਚ ਪਿਛਲੇ ਸ਼ੁੱਕਰਵਾਰ ਨੂੰ ਹੋਈ ਪੰਜ ਮੈਂਬਰੀ ਕਮੇਟੀ ਦੀ ਮੀਟਿੰਗ ਦੀ ਰਿਪੋਰਟ ਜਥੇਦਾਰ ਨੂੰ ਸੌਂਪ ਦਿੱਤੀ ਗਈ।
PUNJAB




INDIA








WORLD










