ਪੰਜਾਬ ਵਿੱਚ ਆਮ ਆਦਮੀ ਪਾਰਟੀ ਤੇ ਕਾਂਗਰਸ ਆਗੂਆਂ ਵੱਲੋਂ ਵੱਖੋ ਵੱਖਰੇ ਦਾਅਵੇ ਕੀਤੇ ਜਾ ਰਹੇ ਹਨ। ਜਿਥੇ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਸੈਸ਼ਨ ਚੱਲਣ ਤੋਂ ਪਹਿਲਾਂ ਹੀ ਬਿਆਨ ਦਿੱਤਾ ਕਿ ਉਨ੍ਹਾਂ ਦੇ ਸੰਪਰਕ ਵਿੱਚ 32 ਆਪ ਵਿਧਾਇਕ ਹਨ। ਪਰ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ ਅਰੋੜਾ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਤੇ ਪੋਸਟ ਪਾ ਕੇ ਦਾਅਵਾ ਕਰ ਦਿੱਤਾ ਕਿ ਪ੍ਰਤਾਪ ਸਿੰਘ ਬਾਜਵਾ ਦਾ ਬੀਜੇਪੀ ਵਿੱਚ ਜਾਣਾ ਲੱਗਭੱਗ ਤੈਅ ਹੈ। ਉਨ੍ਹਾਂ ਨੇ ਭਾਜਪਾ ਵਿੱਚ ਆਪਣੀ ਐਡਵਾਂਸ ਬੁਕਿੰਗ ਕਰਵਾ ਲਈ ਹੈ।- ਮੈਂ ਰਾਹੁਲ ਗਾਂਧੀ ਜੀ ਨੂੰ ਦੱਸਣਾ ਚਾਹੁੰਦਾ ਹਾਂ ਕਿ ਉਹ ਪ੍ਰਤਾਪ ਬਾਜਵਾ ਨੂੰ ਪੁੱਛਣ ਕਿ ਉਹ ਕੁਝ ਦਿਨ ਪਹਿਲਾਂ ਬੰਗਲੌਰ ਕੀ ਕਰਨ ਗਏ ਸਨ ਅਤੇ ਬਾਜਵਾ ਨੇ ਭਾਜਪਾ ਦੇ ਕਿਹੜੇ ਵੱਡੇ ਆਗੂਆਂ ਨਾਲ ਮੁਲਾਕਾਤ ਕੀਤੀ ਸੀ।
PUNJAB




INDIA








WORLD










