ਪੰਜਾਬ ਦੇ ਬਠਿੰਡਾ ਵਿੱਚ ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਦੇ ਐਕਸੀਅਨ ਗੁਰਪ੍ਰੀਤ ਸਿੰਘ ਖਿਲਾਫ ਆਮਦਨ ਤੋਂ ਵੱਧ ਸੰਪਤੀ ਮਾਮਲੇ ਵਿੱਚ ਕੇਸ ਦਰਜ ਕੀਤਾ ਹੈ।
ਐਕਸੀਅਨ ਨੂੰ ਗ੍ਰਿਫਤਾਰ ਕਰਨ ਲਈ ਕੀਤੀ ਜਾ ਰਹੀ ਛਾਪੇਮਾਰੀ
ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਐਕਸੀਅਨ ਦੀ ਗ੍ਰਿਫ਼ਤਾਰੀ ਲਈ ਉਸ ਦੇ ਘਰ ‘ਤੇ ਛਾਪਾ ਮਾਰਿਆ ਗਿਆ, ਪਰ ਆਰੋਪੀ ਅਜੇ ਤੱਕ ਫਰਾਰ ਹੈ। ਵਿਜੀਲੈਂਸ ਨੇ ਐਕਸੀਅਨ ਖ਼ਿਲਾਫ਼ ਪਿਛਲੇ ਸਮੇਂ ਤੋਂ ਬਕਾਇਆ ਪਈ ਇੱਕ ਸ਼ਿਕਾਇਤ ‘ਤੇ ਇਹ ਕਾਰਵਾਈ ਕੀਤੀ ਹੈ। ਆਰੋਪ ਹੈ ਕਿ ਕਾਂਗਰਸ ਸਰਕਾਰ ਦੇ ਦੌਰਾਨ ਨਗਰ ਨਿਗਮ ਵਿੱਚ ਤੈਨਾਤ ਰਹੇ ਐਕਸੀਅਨ ਗੁਰਪ੍ਰੀਤ ਸਿੰਘ ਨੇ ਆਮਦਨ ਤੋਂ ਵੱਧ ਸੰਪਤੀ ਜੋੜੀ ਸੀ, ਜਿਸ ਬਾਰੇ ਵਿਜੀਲੈਂਸ ਨੂੰ ਸ਼ਿਕਾਇਤ ਮਿਲੀ ਸੀ।
ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦੀ ਹੀ ਕਥਿਤ ਆਰੋਪੀ ਐਕਸੀਅਨ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
CM ਮਾਨ ਵੱਲੋਂ ਮਿਲੇਗ ਆਦੇਸ਼ਾਂ ਤੋਂ ਬਾਅਦ ਭ੍ਰਿਸ਼ਟਾਚਾਰ ਵਾਲੇ ਵਿੱਚ ਲਏ ਜਾ ਰਹੇ ਸਖਤ ਐਕਸ਼ਨ
ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ‘ਤੇ ਵਿਜੀਲੈਂਸ ਵੱਲੋਂ ਲੰਬਿਤ ਸਾਰੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ। ਵਿਜੀਲੈਂਸ ਨੇ ਕਾਨੂੰਨੀ ਮਾਹਿਰਾਂ ਦੀ ਸਲਾਹ ਲੈਣ ਤੋਂ ਬਾਅਦ ਹੀ ਐਕਸੀਅਨ ਖ਼ਿਲਾਫ਼ ਆਮਦਨ ਤੋਂ ਵੱਧ ਸੰਪਤੀ ਬਣਾਉਣ ਦਾ ਕੇਸ ਦਰਜ ਕੀਤਾ ਹੈ।
PUNJAB




INDIA








WORLD










