ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰੋਕਥਾਮ ਲਈ ਪੰਜ ਮੈਂਬਰੀ ਕੈਬਨਿਟ ਕਮੇਟੀ ਦਾ ਕੀਤੀ ਗਠਿਨ। ਕਮੇਟੀ ਦਾ ਅਹਿਮ ਰੋਲ ਨਸ਼ਿਆਂ ਨੂ ਲੈ ਕੇ ਕੀਤੀ ਜਾ ਰਹੀ ਕਾਰਵਾਈ ਦੀ ਨਿਗਰਾਨੀ ਕਰਨਾ ਹੋਵੇਗਾ। ਇਸ ਕਮੇਟੀ ਦੀ ਅਗਵਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕਰਨਗੇ। ਇਸ ਕਮੇਟੀ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ, ਬਲਬੀਰ ਸਿੰਘ, ਲਾਲਜੀਤ ਭੁੱਲਰ ਅਤੇ ਤਰਨਪ੍ਰੀਤ ਸੌਂਧ ਮੈਂਬਰ ਵਜੋਂ ਸ਼ਾਮਿਲ ਹਨ। ਇਹ ਕਮੇਟੀ ਜ਼ਮੀਨੀ ਪੱਧਰ ‘ਤੇ ਕੰਮ ਕਰੇਗੀ। ਪਿੰਡ ਪੱਧਰ ‘ਤੇ ਲੋਕਾਂ ਵਿਚ ਜਾਏਗੀ। ਉਨ੍ਹਾਂ ਨਾਲ ਗੱਲ ਕਰਨਗੇ। ਇਹ ਵੀ ਦੇਖਿਆ ਜਾਵੇਗਾ ਕਿ ਸਰਕਾਰ ਦੀ ਮੁਹਿੰਮ ਠੀਕ ਚੱਲ ਰਹੀ ਹੈ ਜਾਂ ਨਹੀਂ। ਕਮੇਟੀ ਆਪਣੀ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪੇਗੀ। ਇਸ ਤੋਂ ਬਾਅਦ ਸੁਧਾਰ ਦਾ ਸਿਲਸਿਲਾ ਜਾਰੀ ਰਹੇਗਾ।
ਦੱਸ ਦੇਈਏ ਕਿ ਸਰਕਾਰ ਦਾ ਧਿਆਨ 2027 ਦੀਆਂ ਵਿਧਾਨ ਸਭਾ ਚੋਣਾਂ ‘ਤੇ ਹੈ। ਪੰਜਾਬ ਵਿੱਚ ਪਿਛਲੀਆਂ ਤਿੰਨ ਵਿਧਾਨ ਸਭਾ ਚੋਣਾਂ ਵਿੱਚ ਨਸ਼ਾ ਇੱਕ ਵੱਡਾ ਮੁੱਦਾ ਰਿਹਾ ਹੈ। ਹੁਣ ਅਗਲੀਆਂ ਚੋਣਾਂ ਤੱਕ ਪੰਜਾਬ ਵਿੱਚੋਂ ਨਸ਼ਿਆਂ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਅਤੇ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਯੋਜਨਾ ਹੈ। ਇਸ ਤੋਂ ਪਹਿਲਾਂ ਯੂਪੀ ਦੀ ਤਰਜ਼ ’ਤੇ ਲੁਧਿਆਣਾ ਵਿੱਚ ਵੀ ਬੁਲਡੋਜ਼ਰ ਦੀ ਕਾਰਵਾਈ ਹੋ ਚੁੱਕੀ ਹੈ। ਇੱਥੇ ਇੱਕ ਨਸ਼ਾ ਤਸਕਰ ਦੀ ਉਸਾਰੀ ਨੂੰ ਢਾਹ ਦਿੱਤਾ ਗਿਆ।
PUNJAB




INDIA








WORLD










