ਪੰਜਾਬ ਵਿੱਚ ਪੁਲੀਸ ਦੀਆਂ ਵੱਖ ਵੱਖ ਦਸ ਹਜ਼ਾਰ ਪੋਸਟਾਂ ਪੈਦਾ ਕਰਨ ਦਾ ਐਲਾਨ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਪੰਜਾਬ ਪੁਲੀਸ ਵਿੱਚ 10 ਹਜ਼ਾਰ ਨਵੀਆਂ ਪੋਸਟਾਂ ਸੁਰਜੀਤ ਕੀਤੀਆਂ ਜਾਣਗੀਆਂ ਅਤੇ ਇਹ ਭਰਤੀ ਵੱਖ ਵੱਖ ਪੋਸਟਾਂ ਲਈ ਕੀਤੀ ਜਾਵੇਗੀ। ਇਸ ਲਈ ਜਲਦ ਹੀ ਕੈਬਨਿਟ ਮੀਟਿੰਗ ਵਿੱਚ ਤਜਵੀਜ਼ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਅੱਜ ਇੱਥੇ ਜਹਾਨਖੇਲਾਂ ਵਿੱਚ 2493 ਪੁਲੀਸ ਮੁਲਾਜ਼ਮਾਂ ਦੀ ਪਾਸਿੰਗ ਆਊਟ ਪਰੇਡ ਲਈ ਪੁੱਜੇ ਸਨ। ਮੁੱਖ ਮੰਤਰੀ ਪਾਸਿੰਗ ਆਊਟ ਪਰੇਡ ਦੌਰਾਨ ਨਵੇਂ ਰੰਗਰੂਟਾਂ ਤੋਂ ਸਲਾਮੀ ਲਈ। ਇਸ ਮੌਕੇ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੀ ਮੌਜੂਦ ਸਨ।
ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿਚ ਦੇਸ਼ ਵਿਰੋਧੀ ਤਾਕਤਾਂ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਉਹ ਪੰਜਾਬ ਵਿੱਚ ਨਫ਼ਰਤ ਦੇ ਬੀਜ ਬੀਜਣ ਦੀ ਕੋਸ਼ਿਸ਼ ਨਾ ਕਰਨ। ਉਨ੍ਹਾਂ ਕਿਹਾ ਕਿ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।
ਮੁੱਖ ਮੰਤਰੀ ਨੇ ਨਵੇਂ ਰੰਗਰੂਟਾਂ ਨੂੰ ਨਸ਼ਾ ਮੁਕਤੀ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ।
PUNJAB




INDIA








WORLD










