ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਫ ਸਰਕਾਰ ਐਕਸ਼ਨ ਕਰ ਰਹੀ ਹੈ। ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਹਾਸਲ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਖੇਪ ਅਮਰੀਕਾ ਸਥਿਤ ਤਸਕਰ ਜਸਮੀਤ ਸਿੰਘ ਉਰਫ਼ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਜੁੜੀ ਹੋਈ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਸਾਹਿਲਪ੍ਰੀਤ ਸਿੰਘ ਉਰਫ਼ ਕਰਨ ਵਾਸੀ ਦੇਵੀ ਦਾਸਪੁਰਾ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਪੁਲਿਸ ਦੀਆਂ ਕਈ ਟੀਮਾਂ ਸਰਗਰਮੀਆਂ ਕਰ ਰਹੀਆਂ ਹਨ।
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਉੱਤੇ ਜਾਣਕਾਰੀ ਦਿੰਦੇ ਹੋਏ ਲਿਖਿਆ ਕਿ “ਸਰਹੱਦ ਪਾਰ ਤਸਕਰੀ ਨੂੰ ਵੱਡਾ ਝਟਕਾ ਦਿੰਦੇ ਹੋਏ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਜੰਡਿਆਲਾ ਦੇ ਪਿੰਡ ਦੇਵੀ ਦਾਸਪੁਰਾ ਤੋਂ 23 ਕਿਲੋਗ੍ਰਾਮ ਹੈਰੋਇਨ ਸਫਲਤਾਪੂਰਵਕ ਬਰਾਮਦ ਕੀਤੀ ਹੈ। ਇਹ ਖੇਪ ਅਮਰੀਕਾ-ਅਧਾਰਤ ਤਸਕਰ ਜਸਮੀਤ ਸਿੰਘ ਲੱਕੀ ਦੁਆਰਾ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਨਾਲ ਜੁੜੀ ਹੋਈ ਹੈ। ਇਸ ਮਾਮਲੇ ਵਿੱਚ, ਦੇਵੀ ਦਾਸਪੁਰਾ ਦੇ ਵਸਨੀਕ ਸਾਹਿਲਪ੍ਰੀਤ ਸਿੰਘ ਕਰਨ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਕਈ ਪੁਲਿਸ ਟੀਮਾਂ ਉਸਨੂੰ ਗ੍ਰਿਫ਼ਤਾਰ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ। ਐਨਡੀਪੀਐਸ ਐਕਟ ਦੇ ਤਹਿਤ ਇੱਕ ਐਫਆਈਆਰ ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਥਾਣਾ ਜੰਡਿਆਲਾ ਵਿਖੇ ਦਰਜ ਕੀਤੀ ਗਈ ਹੈ। ਤਸਕਰੀ ਨੈੱਟਵਰਕ ਵਿੱਚ ਪਿਛਲੇ ਅਤੇ ਅਗਲੇ ਦੋਵਾਂ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ। ਪੰਜਾਬ ਪੁਲਿਸ ਨਸ਼ੀਲੇ ਪਦਾਰਥਾਂ ਦੇ ਕਾਰਟੈਲਾਂ ਨੂੰ ਖਤਮ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹੈ।”
ਮਾਮਲੇ ਵਿੱਚ ਥਾਣਾ ਜੰਡਿਆਲਾ ਵਿਖੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਅੰਮ੍ਰਿਤਸਰ ਪੁਲਿਸ ਤਸਕਰੀ ਦੇ ਨੈਟਵਰਕ ਵਿੱਚ ਅੱਗੇ-ਪਿੱਛੇ ਲਿੰਕਾਂ ਦਾ ਪਤਾ ਲਗਾਉਣ ਲਈ ਅੱਗੇ ਦੀ ਜਾਂਚ ਕਰ ਰਹੀ ਹੈ।
PUNJAB




INDIA








WORLD










