ਪੰਜਾਬ ਦੇ ਮੋਗਾ ਜ਼ਿਲ੍ਹੇ ਵਿੱਚ ਨਵ ਨਿਯੁਕਤ ਡੀਸੀ ਵੱਲੋਂ ਲਗਾਤਾਰ ਐਕਸ਼ਨ ਕੀਤੇ ਜਾ ਰਹੇ ਹੈ। ਪਿਛਲੇ ਦਿਨੀਂ ਜਿਥੇ ਡੀਸੀ ਮੋਗਾ ਨੇ ਕੰਨਗੋਆ ਦੀਆਂ ਰਜਿਸਟਰੀਆਂ ਕਰਨ ਡਿਊਟੀਆਂ ਲਗਾਈਆਂ ਸਨ। ਉਸ ਤੋਂ ਬਾਅਦ ਆਮ ਲੋਕਾਂ ਦੀ ਸਹੂਲਤ ਨੂੰ ਸੋਖਾ ਕਰਦਿਆਂ ਜ਼ਿਲ੍ਹੇ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਜਿਸ ਵਿੱਚ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਤੇ ਐਮਸੀਜ਼ ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ ਵਾਰ ਆਉਣ-ਜਾਣ ਦੇ ਝੰਜਟ ਤੋਂ ਛੁਟਕਾਰਾ ਦਿਵਾਉਣਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਭ ਤੋਂ ਵੱਧ ਮੰਗ ਵਾਲੀਆਂ ਸੇਵਾਵਾਂ ਜਿਵੇਂ ਰਿਹਾਇਸ਼ੀ ਸਰਟੀਫਿਕੇਟ, ਜਾਤੀ (ਐਸਸੀ, ਬੀਸੀ/ਓਬੀਸੀ) ਸਰਟੀਫਿਕੇਟ, ਆਮਦਨ ਸਰਟੀਫਿਕੇਟ, ਈਡਬਲਿਊਐਸ ਸਰਟੀਫਿਕੇਟ, ਬੁਢਾਪਾ ਪੈਨਸ਼ਨ ਅਤੇ ਡੋਗਰਾ ਸਰਟੀਫਿਕੇਟ ਸਬੰਧੀ ਅਰਜ਼ੀਆਂ ਤਸਦੀਕ ਲਈ ਸਬੰਧਤ ਸਰਪੰਚ, ਨੰਬਰਦਾਰ ਤੇ ਐਮਸੀ ਨੂੰ ਆਨਲਾਈਨ ਭੇਜੀਆਂ ਜਾਣਗੀਆਂ।
ਇਨ੍ਹਾਂ ਸੇਵਾਵਾਂ ਲਈ ਪੇਂਡੂ ਖੇਤਰਾਂ ਵਿੱਚ ਸਰਪੰਚਾਂ ਅਤੇ ਨੰਬਰਦਾਰਾਂ ਕੋਲੋਂ ਅਤੇ ਸ਼ਹਿਰੀ ਖੇਤਰਾਂ ਵਿੱਚ ਐਮਸੀ ਕੋਲੋਂ ਤਸਦੀਕ ਕਰਵਾਉਣ ਦੀ ਜ਼ਰੂਰਤ ਹੁੰਦੀ ਹੈ। ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ, ਪਟਵਾਰੀ ਹੁਣ ਤਸਦੀਕ ਲਈ ਸਰਪੰਚ, ਨੰਬਰਦਾਰ ਜਾਂ ਐਮ.ਸੀ. ਨੂੰ ਆਨਲਾਈਨ ਅਰਜੀਆਂ ਭੇਜਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਪਣੇ ਪਿੰਡ/ਵਾਰਡ ਵਿੱਚ ਰਹਿ ਰਹੇ ਵਿਅਕਤੀ ਦੀ ਅਰਜੀ ਦੀ ਤਸਦੀਕ ਈ-ਸੇਵਾ ਪੋਰਟਲ/ਵੱਟਸਐਪ ਚੈਟ-ਬੋਟ ਨੰ: 9855501076 ਰਾਹੀਂ ਆਨਲਾਈਨ ਕਰ ਸਕਣਗੇ। ਜਿਸ ਨਾਲ ਜਿੱਥੇ ਸਰਪੰਚ, ਨੰਬਰਦਾਰ ਜਾਂ ਕੌਂਸਲਰ ਦਾ ਸਮਾਂ ਬਚੇਗਾ ਉੱਥੇ ਹੀ ਨਾਗਰਿਕਾਂ ਨੂੰ ਕਿਸੇ ਵੀ ਤਰਾਂ ਦੀ ਭੌਤਿਕ ਤਸਦੀਕ ਲਈ ਕਿਤੇ ਵੀ ਜਾਣ ਦੀ ਜ਼ਰੂਰਤ ਨਹੀਂ ਪਵੇਗੀ ਅਤੇ ਲੋੜੀਂਦੀ ਤਸਦੀਕ ਆਨਲਾਈਨ ਹੋਣ ਉਪਰੰਤ ਘਰ ਬੈਠੇ ਹੀ ਸਰਟੀਫਿਕੇਟ ਮਿਲ ਸਕੇਗਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਆਨਲਾਈਨ ਪ੍ਰਾਜੈਕਟ ਦੀ ਸ਼ੁਰੂਆਤ ਨਾਲ ਉਨ੍ਹਾਂ ਨਾਗਰਿਕਾਂ ਤੋਂ ਬੋਝ ਘਟੇਗਾ, ਜਿਨ੍ਹਾਂ ਨੂੰ ਪਹਿਲਾਂ ਵਾਲੀ ਮੁਸ਼ਕਲ ਪ੍ਰਕਿਰਿਆ ਅਧੀਨ ਸਰਪੰਚਾਂ, ਨੰਬਰਦਾਰਾਂ ਜਾਂ ਐਮ.ਸੀਜ਼ ਤੋਂ ਦਸਤਖਤ ਕਰਵਾਉਣ ਲਈ ਉਨ੍ਹਾਂ ਕੋਲ ਵਾਰ-ਵਾਰ ਜਾਣਾ ਪੈਂਦਾ ਸੀ।
ਕਾਬਿਲੇਗੌਰ ਹੈ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਲਈ ਇਹ ਪਹਿਲਕਦਮੀ ਕੀਤੀ ਹੈ।
PUNJAB




INDIA








WORLD










