ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਪਿਛਲੇ ਦਿਨਾਂ ਤੋਂ ਕਾਫੀ ਵਿਵਾਦ ਚੱਲ ਰਿਹਾ ਹੈ। ਜਿਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਆਪਣੇ ਫੇਸਬੁੱਕ ਵਾਲ ਤੇ ਪੋਸਟ ਪਾਈ ਸੀ,ਜਿਸ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨਗੀ ਪਦ ਤੋਂ ਅਸਤੀਫਾ ਦੇ ਦਿੱਤਾ ਸੀ। ਉਸ ਸਮੇਂ ਤੋਂ ਲੈਕੇ ਲਗਾਤਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਸਤੀਫਾ ਵਾਪਸ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਅੱਜ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਸਾਫ ਕਰ ਦਿੱਤਾ ਹੈ,ਉਹ ਆਪਣਾਂ ਅਸਤੀਫਾ ਵਾਪਸ ਨਹੀਂ ਲੈਣਗੇ।
ਦੱਸ ਦਈਏ ਕਿ ਅੰਤ੍ਰਿੰਗ ਕਮੇਟੀ ਵੱਲੋਂ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਹਾਲੇ ਮਨਜ਼ੂਰ ਨਹੀਂ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦਾ ਕਹਿਣਾ ਸੀ ਕਿ ਹਰਜਿੰਦਰ ਸਿੰਘ ਧਾਮੀ ਆਪਣੇ ਅਸਤੀਫੇ ‘ਤੇ ਮੁੜ ਵਿਚਾਰ ਕਰਨ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ SGPC ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ। ਪਰ ਹੁਣ ਹਰਜਿੰਦਰ ਸਿੰਘ ਧਾਮੀ ਨੇ ਸਾਫ ਆਖ ਦਿੱਤਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਨਹੀਂ ਲੈਣਗੇ।
PUNJAB




INDIA








WORLD










