ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਕੇਸਗੜ੍ਹ ਸਾਹਿਬ ਦੇ ਜਥੇਦਾਰਾਂ ਨੂੰ ਹਟਾਉਣ ਤੋਂ ਬਾਅਦ ਸਿੱਖ ਕੌਮ ਵਿੱਚ ਖਿਲਾਰਾ ਪੈ ਗਿਆ ਹੈ। ਅੰਤ੍ਰਿੰਗ ਕਮੇਟੀ ਵੱਲੋਂ ਨਵੇਂ ਲਗਾਏ ਗਏ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਹੋਣ ਵਾਲੀ ਤਾਜਪੋਸ਼ੀ ਦਾ ਨਿਹੰਗ ਜਥੇਬੰਦੀਆਂ ਨੇ ਵਿਰੋਧ ਕਰ ਦਿੱਤਾ ਹੈ। ਨਿਹੰਗ ਜਥੇਬੰਦੀਆਂ ਨੇ ਵੱਡਾ ਐਲਾਨ ਕਰ ਦਿੱਤਾ ਹੈ। ਜਥੇਬੰਦੀਆਂ ਨੇ ਸਾਫ ਆਖ ਦਿੱਤਾ ਹੈ ਕਿ ਕੱਲ੍ਹ ਸਮਾਗਮ ਨਹੀਂ ਹੋਣ ਦਿੱਤਾ ਜਾਵੇਗਾ। ਸਾਰੀਆਂ ਨਿਹੰਗ ਸਿੰਘ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਜੇਕਰ ਫੈਸਲਾ ਵਾਪਸ ਨਾਲ ਲਿਆ ਤਾਂ ਵੱਡੀ ਮੁਹਿੰਮ ਵਿੱਢੀ ਜਾਵੇਗੀ। ਜਥੇਦਾਰ ਅਕਾਲੀ ਬਾਬਾ ਬਲਬੀਰ ਸਿੰਘ ਜੀ ੯੬ ਕਰੋੜੀ ਮੁੱਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਵੱਲੋਂ ਸਾਰੀਆਂ ਜਥੇਬੰਦੀਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਉਨ੍ਹਾਂ ਆਖਿਆ ਕਿ ਸਾਰੀਆਂ ਜਥੇਬੰਦੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ ਅਤੇ ਸਹਿਮਤੀ ਬਣੀ ਹੈ ਕਿ ਕੱਲ੍ਹ ਦਾ ਪ੍ਰੋਗਰਾਮ ਨਹੀਂ ਹੋਣ ਦਿੱਤਾ ਜਾਵੇਗਾ। ਇਹ ਗਲਤੀ ਉਤੇ ਗਲਤੀ ਕਰ ਰਹੇ ਹਨ, ਜੋ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਦੱਸ ਦਈਏ ਕਿ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਬੀਤੇ ਦਿਨ ਗਿਆਨੀ ਰਘਬੀਰ ਸਿੰਘ ਦੀਆਂ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਅਤੇ ਗਿਆਨੀ ਸੁਲਤਾਨ ਸਿੰਘ ਦੀਆਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਸਨ। ਅੰਤ੍ਰਿਗ ਕਮੇਟੀ ਵੱਲੋਂ ਪੰਜਾਬ ਵਿਚਲੇ ਤਿੰਨਾਂ ਤਖ਼ਤਾਂ ਲਈ ਨਵੇਂ ਜਥੇਦਾਰ ਨਾਮਜ਼ਦ ਕੀਤੇ ਗਏ ਹਨ। ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਅਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾ ਸੌਂਪੀ ਗਈ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ।
PUNJAB




INDIA








WORLD










