ਨਵੇਂ ਜਥੇਦਾਰਾਂ ਦੀ ਨਿਯੁਕਤੀ ਨੂੰ ਲੈਕੇ ਲਗਾਤਾਰ ਸਿੰਖ ਸੰਸਥਾਵਾਂ ਦਾ ਵਿਰੋਧ ਵਧਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਵੀ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਦਾ ਵਿਰੋਧ ਕੀਤਾ ਹੈ। ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ ਨੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਕਿਸੇ ਨਿਹੰਗ ਸਿੰਘ ਜਥੇਬੰਦੀ ਤੇ ਹੋਰ ਸਿੱਖ ਸੰਗਠਨਾਂ ਨੂੰ ਪੁੱਛੇ ਬਿਨਾਂ ਨਿਯੁਕਤੀਆਂ ਕਰਨਾ ਪੂਰੀ ਤਰ੍ਹਾਂ ਗਲਤ ਹੈ।
ਉਨ੍ਹਾਂ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਪ੍ਰਬੰਧਕ ਕਮੇਟੀ ਬਹੁਤ ਸਾਰੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਈ ਹੈ। ਸੁਖਬੀਰ ਬਾਦਲ ਨੂੰ ਅਸਤੀਫਾ ਦੇਣ ਦਾ ਹੁਕਮ ਦਿੱਤਾ ਗਿਆ ਸੀ ਤੇ ਸੱਤ ਮੈਂਬਰੀ ਕਮੇਟੀ ਦੇ ਹੁਕਮਾਂ ਦੀ ਪਾਲਣਾ ਕੀਤੀ ਜਾਣੀ ਚਾਹੀਦੀ ਸੀ ਪਰ ਇਸ ਸਮੇਂ ਦੌਰਾਨ ਸੁਖਬੀਰ ਬਾਦਲ ਵੱਲੋਂ ਮੀਡੀਆ ਵਿੱਚ ਬਹੁਤ ਸਾਰੇ ਗਲਤ ਬਿਆਨ ਦਿੱਤੇ ਗਏ।
ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸਿੱਖ ਭਾਈਚਾਰੇ ਨੇ ਸ਼੍ਰੋਮਣੀ ਕਮੇਟੀ ਬਣਾਉਣ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਇਸ ਉੱਤੇ ਕਿਸੇ ਦਾ ਵੀ ਨਿੱਜੀ ਅਧਿਕਾਰ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਹੋਲੀ ਮੁਹੱਲੇ ਦੇ ਤਿਉਹਾਰ ਤੋਂ ਬਾਅਦ ਅਸੀਂ ਸਿੱਖ ਸੰਗਠਨਾਂ ਦੀ ਇੱਕ ਮੀਟਿੰਗ ਬੁਲਾਵਾਂਗੇ ਤੇ ਫਿਰ ਉਨ੍ਹਾਂ ਨਾਲ ਪੰਥ ਦੀ ਰੱਖਿਆ ਲਈ ਵਿਚਾਰ-ਵਟਾਂਦਰਾ ਕਰਾਂਗੇ।
ਸਾਬਕਾ ਜਥੇਦਾਰ ਸਿੰਘ ਸਾਹਿਬ ਜਸਬੀਰ ਸਿੰਘ ਰੋਡੇ ਨੇ ਅੱਗੇ ਕਿਹਾ ਕਿ ਦਬਾਅ ਦੇ ਮੱਦੇਨਜ਼ਰ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ। ਜਥੇਦਾਰ ਰੋਡੇ ਨੇ ਕਿਹਾ ਕਿ ਮੈਂ ਖੁਦ ਜਥੇਦਾਰ ਸੀ, ਪਰ ਅਜਿਹਾ ਪਹਿਲਾਂ ਕਦੇ ਨਹੀਂ ਹੋਇਆ। ਸਿੰਘ ਸਾਹਿਬ ਹਰਪ੍ਰੀਤ ਸਿੰਘ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਪੁੱਤਰਾਂ ਨੇ ਦਾੜ੍ਹੀਆਂ ਕਟਵਾਈਆਂ ਹੋਈਆਂ ਹਨ ਤੇ ਸ਼ਰਾਬ ਪੀਂਦੇ ਹਨ। ਸਭ ਤੋਂ ਪਹਿਲਾਂ ਉਹ ਖੁਦ ਨਸ਼ੇ ਤੋਂ ਮੁਕਤ ਹੋਣ ਤੇ ਅੰਮ੍ਰਿਤਧਾਰੀ ਸਿੱਖ ਬਣਨ।