ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦਿੱਤੇ ਹੋਏ ਸਮੇਂ ਤੋਂ ਪਹਿਲਾਂ ਹੀ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਸਵੇਰੇ ਸਵੇਰੇ ਆਪਣੀ ਸੇਵਾ ਸੰਭਾਲੀ ਲਈ ਹੈ। ਤੁਹਾਨੂੰ ਦੱਸ ਦਈਏ ਕਿ ਬੀਤੇ ਦਿਨ ਨਿਹੰਗ ਜਥੇਬੰਦੀਆਂ ਨੇ ਐਲਾਨ ਕੀਤਾ ਸੀ ਕਿ, ਨਵੇਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਰੋਧ ਕੀਤਾ ਜਾਵੇਗਾ। ਪਰ ਕੁਲਦੀਪ ਸਿੰਘ ਗੜਗੱਜ ਨੇ ਸਵੇਰੇ ਤਿੰਨ ਵਜੇ ਹੀ ਆਪਣੀ ਸੇਵਾ ਸਾਂਭ ਲਈ ਹੈ।