ਨਵੇਂ ਜਥੇਦਾਰ ਦੀ ਤਾਜਪੋਸ਼ੀ ਦਾ ਮਾਮਲਾ ਲਗਾਤਾਰ ਵੱਧਦਾ ਜਾ ਰਿਹਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੰਜ ਦੀ ਤਾਜਪੋਸ਼ੀ ਨੂੰ ਲੈ ਕੇ ਸਵਾਲ ਖੜ੍ਹੇ ਕਰ ਦਿੱਤੇ ਹੈ। ਉਨ੍ਹਾਂ ਨੇ ਕਿਹਾ ਕਿ ਬੀਤੇ ਦਿਨ ਜੋ ਜਥੇਦਾਰ ਸਾਹਿਬ ਦੀ ਤਾਜਪੋਸ਼ੀ ਹੋਈ ਉਸ ਵਿੱਚ ਮਰਿਆਦਾ ਦਾ ਵੱਡਾ ਘਾਣ ਹੋਇਆ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਚੋਰੀ ਛੁਪੇ ਨਿਯੁਕਤੀ ਕੀਤੀ ਗਈ ਹੈ।
ਉਨ੍ਹਾਂ ਨੇ ਅੱਗੇ ਕਿਹਾ ਕਿ ਚੱਲਦੇ ਅਖੰਡ ਪਾਠ ਵਿੱਚ ਸਕੱਤਰ ਅਤੇ ਮੈਨੇਜਰ ਨੇ ਜਥੇਦਾਰ ਦੇ ਸਿਰ ਉਤੇ ਪੱਗ ਰੱਖੀ ਹੈ ਜੋ ਘੋਰ ਉਲੰਘਣਾ ਹੈ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਨਾ ਹੋ ਕੇ ਖਾਲੀ ਪਾਲਕੀ ਸਾਹਿਬ ਦੇ ਅੱਗੇ ਮੱਥਾ ਟੇਕਿਆ ਗਿਆ। ਦਰਬਾਰ ਅੰਦਰ ਸ਼ਸਤਰ ਵੀ ਮੌਜੂਦ ਨਹੀਂ ਸਨ।
ਨਿਹੰਗ ਸਿੰਘਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਅਤੇ ਸੰਗਤ ਵੱਲੋਂ ਕੀਤੇ ਜਾ ਰਹੇ ਵਿਰੋਧ ਉਤੇ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਦੋਂ ਕੋਈ ਬੇਨਿਯਮੀ ਕੀਤੀ ਜਾਂਦੀ ਹੈ ਤੇ ਉਸ ਖਿਲਾਫ਼ ਸੰਗਤ ਦਾ ਰੋਸ ਸਾਹਮਣੇ ਆਉਂਦਾ ਹੈ। ਗਿਆਨੀ ਰਘਬੀਰ ਸਿੰਘ ਨੇ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਹੋਣ ਦੇ ਨਾਤੇ ਸੰਗਤ ਨੂੰ ਜਥੇਦਾਰ ਸਾਹਿਬ ਦੀ ਤਾਜਪੋਸ਼ੀ ਵਿੱਚ ਕੀ-ਕੀ ਮਰਿਆਦਾ ਹੁੰਦੀ ਹੈ ਅਤੇ ਸਾਰੀ ਵਿਸਥਾਰ ਨਾਲ ਜਾਣਕਾਰੀ ਦਿੱਤੀ।
PUNJAB




INDIA








WORLD










