ਪੰਜਾਬ ਦੇ ਮੋਗਾ ਸ਼ਹਿਰ ਵਿੱਚ ਬੀਤੀ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਕੇ ਸ਼ਿਵ ਸੈਨਾ ਆਗੂ ਦਾ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਡੀ ਐਸ ਪੀ ਰਵਿੰਦਰ ਸਿੰਘ ਨੇ ਪ੍ਰੈਸ ਦੱਸਿਆ ਕਿ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਪਹਿਲਾਂ ਇੱਕ ਸੈਲੂਨ ਮਾਲਕ ਦੇ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ ਤੇ ਸੈਲੂਨ ਮਾਲਕ ਜ਼ਖ਼ਮੀ ਹੋ ਗਿਆ,ਜਿਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਉਸ ਤੋਂ ਬਾਅਦ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਆਗੂ ਮੰਗਤ ਰਾਮ ਮੰਗਾ ਤੇ ਗੋਲੀਆਂ ਚਲਾਈਆਂ ਗਈਆਂ,ਜਿਸ ਦੀ ਮੌਤ ਹੋ ਗਈ ਹੈ। ਇਹ ਪਤਾ ਲੱਗਾ ਹੈ ਕਿ ਇੱਕ ਲੜਕੇ ਦੇ ਵੀ ਗੋਲੀ ਲੱਗੀ ਹੈ। ਉਹ ਇਲਾਜ ਅਧੀਨ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਨੇ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।
PUNJAB




INDIA








WORLD










