ਪੰਜਾਬ ਦੇ ਅੰਮ੍ਰਿਤਸਰ ਵਿੱਚ ਛੇਹਰਟਾ ਦੇ ਠਾਕੁਰਦੁਆਰਾ ਮੰਦਿਰ ਉਪਰ ਮੋਟਰਸਾਈਕਲ ਸਵਾਰ ਦੋ ਬਦਮਾਸ਼ਾਂ ਨੇ ਗ੍ਰੇਨੇਡ ਹਮਲਾ ਕੀਤਾ। ਸਾਰੀ ਵਾਰਦਾਤ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਉਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਖੰਡਵਾਲਾ ਇਲਾਕੇ ‘ਚ ਸ਼ੁੱਕਰਵਾਰ ਅੱਧੀ ਰਾਤ 12:30 ਵਜੇ ਗ੍ਰਨੇਡ ਹਮਲਾ ਹੋਇਆ। ਬਾਈਕ ਸਵਾਰ ਦੋ ਨੌਜਵਾਨਾਂ ਨੇ ਠਾਕੁਰਦੁਆਰਾ ਮੰਦਰ ਦੇ ਬਾਹਰ ਗ੍ਰਨੇਡ ਨਾਲ ਹਮਲਾ ਕੀਤਾ। ਇਸ ਹਮਲੇ ‘ਚ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਕੋਈ ਸੂਚਨਾ ਨਹੀਂ ਹੈ। ਗ੍ਰਨੇਡ ਹਮਲੇ ਕਾਰਨ ਮੰਦਰ ਦੀ ਪਹਿਲੀ ਮੰਜ਼ਿਲ ਦੀ ਕੰਧ, ਦਰਵਾਜ਼ੇ ਅਤੇ ਸ਼ੀਸ਼ੇ ਨੁਕਸਾਨੇ ਗਏ।
PUNJAB




INDIA








WORLD










