ਸ਼੍ਰੋਮਣੀ ਕਮੇਟੀ ਦੇ ਅਹੁਦੇ ਤੋਂ ਅਸਤੀਫਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਵਿਸ਼ੇਸ਼ ਤੌਰ ਤੇ ਮਨਾਉਣ ਲਈ ਸੁਖਬੀਰ ਸਿੰਘ ਬਾਦਲ ਪਹੁੰਚੇ ਅਤੇ ਉਨ੍ਹਾਂ ਨਾਲ ਮੀਟਿੰਗ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਤੋਂ ਦਿੱਤਾ ਅਸਤੀਫਾ ਵਾਪਸ ਲੈਣ ਲਈ ਗੱਲਬਾਤ ਕੀਤੀ। ਜਿਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿੱਚ ਧਾਮੀ ਨੇ ਆਪਣਾ ਅਸਤੀਫਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਅਤੇ ਦੋ ਚਾਰ ਦਿਨਾਂ ਵਿੱਚ ਅਹੁਦਾ ਸੰਭਾਲ ਲੈਣ ਵਾਅਦਾ ਕਰ ਦਿੱਤਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫਾ ਦੇ ਦਿੱਤਾ ਗਿਆ ਸੀ, ਜੋ ਕਿ ਮਨਜ਼ੂਰ ਨਹੀਂ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਸਨ। ਇਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਨਾਲ ਮੀਟਿੰਗ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਉਹ ਦੋ-ਚਾਰ ਦਿਨਾਂ ਵਿੱਚ ਆਪਣਾ ਅਹੁਦਾ ਸੰਭਾਲ ਲੈਣਗੇ।
PUNJAB




INDIA








WORLD










