ਬਾਘਾ ਪੁਰਾਣਾ 18 ਮਾਰਚ (ਨਿਰਮਲ ਸਿੰਘ ਕਲਿਆਣ) ਲਟਕਦੀਆਂ ਕਿਸਾਨੀ ਮੰਗਾਂ ਨੂੰ ਲੱਗਭਗ ਇੱਕ ਸਾਲ ਤੋਂ ਖਿਨੌਰੀ ਬਾਰਡਰ ਉਪਰ ਕਿਸਾਨਾਂ ਦੀਆਂ ਕੁਝ ਯੂਨੀਅਨ ਵੱਲੋਂ ਧਰਨਾ ਲਗਾਇਆ ਹੋਇਆ ਹੈ। ਪ੍ਰੰਤੂ ਅਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕਿਸਾਨੀ ਮੰਗਾਂ ਦੇ ਹੱਲ ਲਈ ਕੋਈ ਵਿਸ਼ੇਸ਼ ਰਸਤਾ ਇਖ਼ਤਿਆਰ ਨਹੀਂ ਕੀਤਾ ਗਿਆ।
ਇਥੇ ਜ਼ਿਕਰਯੋਗ ਹੈ ਕਿ ਚੰਡੀਗੜ੍ਹ ਵਿੱਚ ਅੱਜ ਕੁਝ ਕਿਸਾਨ ਆਗੂਆਂ ਨਾਲ ਕੇਂਦਰੀ ਮੰਤਰੀਆਂ ਦੀ ਵਿਸ਼ੇਸ਼ ਮੀਟਿੰਗ ਹੋ ਰਹੀ ਹੈ ਅਤੇ ਦੂਜੇ ਪਾਸੇ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਧਰਨੇ ਨੂੰ ਤਾਰਪੀਡੋ ਕਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਸੂਤਰਾਂ ਦੇ ਹਵਾਲੇ ਪਤਾ ਲੱਗਾ ਹੈ ਕਿ ਅੱਜ ਸਵੇਰ ਵੇਲੇ ਹੀ ਪੰਜਾਬ ਦੇ ਚਾਰ ਜ਼ਿਲ੍ਹਿਆਂ ਦੀ ਪੁਲਿਸ ਪ੍ਰਸ਼ਾਸਨ ਸਮੇਤ ਮੋਗਾ ਜ਼ਿਲ੍ਹਾ ਅਤੇ ਹੋਰ ਜ਼ਿਲ੍ਹਿਆਂ ਦੀ ਪੁਲਿਸ ਪਟਿਆਲਾ ਵਿਖੇ ਪਹੁੰਚੀ ਹੋਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਇਸ਼ਾਰੇ ਉਪਰ ਬਾਰਡਰਾਂ ਉਪਰ ਲੱਗੇ ਲੰਬੇ ਸਮੇਂ ਤੋਂ ਧਰਨਿਆਂ ਨੂੰ ਜਬਰੀ ਚੁਕਵਾਉਣ ਦੀਆਂ ਮੁਕੰਮਲ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਇੰਟਰਨੈੱਟ ਬੰਦ ਕਰ ਦਿੱਤੇ ਗਏ ਹਨ।
ਹੁਣ ਸਮਝਣਾ ਹੋਵੇ ਕਿ ਕੀ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਹੱਲ ਕਰਵਾਉਣ ਲਈ ਯੋਗ ਅਗਵਾਈ ਕਰਦੀ ਹੈ ਜਾਂ ਪ੍ਰਦਰਸ਼ਨਕਾਰੀਆਂ ਉਪਰ ਜ਼ੁਲਮ ਢਾਉਂਦੀ ਹੈ ।
PUNJAB




INDIA








WORLD










