89 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 250 ਤੋਂ ਵੱਧ ਪੁਲਿਸ ਟੀਮਾਂ ਨੇ 652 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ
ਚੰਡੀਗੜ੍ਹ :-ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 19ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ 567 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ ਹੈ ਜਿਸ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 74 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ 19 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2366 ਹੋ ਗਈ ਹੈ।
ਪੁਲਿਸ ਟੀਮਾਂ ਨੇ ਫੜੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ‘ਚੋਂ 3.5 ਕਿਲੋਗ੍ਰਾਮ ਹੈਰੋਇਨ, 1.6 ਕਿਲੋ ਅਫੀਮ, 2050 ਨਸ਼ੀਲੀਆਂ ਗੋਲੀਆਂ/ਕੈਪਸੂਲ/ਟੀਕੇ ਅਤੇ 52310 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।
ਆਪਰੇਸ਼ਨ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 89 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1800 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 250 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬੇ ਭਰ ਵਿੱਚ ਛਾਪੇਮਾਰੀ ਕੀਤੀ ਗਈ ਹੈ ਅਤੇ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ 652 ਸ਼ੱਕੀ ਵਿਅਕਤੀਆਂ ਦੀ ਜਾਂਚ ਕੀਤੀ ਗਈ ਹੈ।
ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ – ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) – ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 1 ਵਿਅਕਤੀ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ, ਜਦਕਿ ਪ੍ਰੀਵੈਂਸ਼ਨ ਹਿੱਸੇ ਤਹਿਤ ਅੱਜ ਸੂਬੇ ਭਰ ਵਿੱਚ 122 ਜਾਗਰੂਕਤਾ ਸਮਾਗਮ ਕਰਵਾਏ ਗਏ।
PUNJAB




INDIA








WORLD










