ਪੰਜਾਬ ਪਟਿਆਲਾ ਵਿੱਚ ਪਿਛਲੇ ਦਿਨੀਂ ਪੁਲੀਸ ਵੱਲੋਂ ਫੌਜ ਦੇ ਕਰਨਲ ਪੁਸ਼ਪਿੰਦਰ ਸਿੰਘ ਬਾਠ ਤੇ ਉਨ੍ਹਾਂ ਦੇ ਬੇਟੇ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਸੀ। ਜਿਸ ਤੋਂ ਬਾਅਦ ਮਾਮਲਾ ਵੱਧ ਦਾ ਜਾ ਰਿਹਾ ਹੈ। ਕਰਨਲ ਪੁਸ਼ਪਿੰਦਰ ਸਿੰਘ ਦੇ ਪਰਿਵਾਰ ਵੱਲੋਂ ਇਨਸਾਫ਼ ਲੈਣ ਲਈ ਅੱਜ ਡੀਸੀ ਦਫ਼ਤਰ ਅੱਗੇ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਉਸ ਧਰਨੇ ਵਿੱਚ ਹਰ ਤਰ੍ਹਾਂ ਦੇ ਲੋਕ ਸ਼ਾਮਿਲ ਹੋ ਰਹੇ ਹਨ।
ਗ਼ੌਰਤਲਬ ਹੈ ਕਿ ਇਸ ਘਟਨਾ ਵਿਚ ਉਨ੍ਹਾਂ ਦਾ ਪੁੱਤਰ ਅੰਗਦ ਸਿੰਘ ਵੀ ਜ਼ਖ਼ਮੀ ਹੋ ਗਿਆ ਸੀ। ਇਸ ਦੌਰਾਨ ਧਰਨੇ ਦੀ ਕਵਰੇਜ ਕਰਨ ਗਏ ਕਈ ਮੀਡੀਆ ਕਰਮੀਆਂ ਨਾਲ ਉਥੇ ਮੌਜੂਦ ਲੋਕਾਂ ਵੱਲੋਂ ਬਦਸਲੂਕੀ ਕੀਤੀ ਗਈ। ਇਸ ਕਾਰਨ ਮੀਡੀਆ ਕਰਮੀ ਮੁਜ਼ਾਹਰੇ ਦਾ ਬਾਈਕਾਟ ਕਰ ਕੇ ਵਾਪਸ ਪਰਤ ਗਏ।
ਧਰਨੇ ਵਿੱਚ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਲੋਕ ਵੀ ਸ਼ਾਮਿਲ ਹਨ। ਧਰਨਾਕਾਰੀਆਂ ਵੱਲੋਂ ਕਰਨਲ ਬਾਠ ਤੇ ਉਨ੍ਹਾਂ ਦੇ ਪੁੱਤਰ ਉਤੇ ਹਮਲਾ ਕਰਨ ਵਾਲੇ ਪੁਲੀਸ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।
ਕੀ ਕਹਿੰਦੇ ਨੇ ਪੁਲੀਸ ਅਧਿਕਾਰੀ
ਉਧਰ ਜ਼ਿਲ੍ਹੇ ਦੇ ਪੁਲੀਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਰਨਲ ਬਾਠ ਵੱਲੋਂ ਆਪਣੀ ਸ਼ਿਕਾਇਤ ਵਿੱਚ ਜਿਹੜੇ ਵੀ ਵਿਅਕਤੀਆਂ ਦੇ ਨਾਂ ਲਏ ਗਏ ਹਨ, ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕੇਸ ਵਿਚ ਕਰਨਲ ਬਾਠ ਦੇ ਕਹਿਣ ‘ਤੇ ਇੱਕ ਹੋਰ ਉਸ ਵਿਅਕਤੀ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦਾ ਸ਼ਿਕਾਇਤ ਵਿੱਚ ਨਾਂ ਵੀ ਨਹੀਂ ਸੀ।


PUNJAB




INDIA








WORLD










