ਪੰਜਾਬ ਵਿੱਚ ਵਿਜੀਲੈਂਸ ਵਿਭਾਗ ਵੱਖ ਵੱਖ ਜੁੜੇ ਕਾਰੋਬਾਰਾ ਤੇ ਪਹੁੰਚ ਕੇ ਚੈਕਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਲੁਧਿਆਣਾ ਵਿੱਚ ਟਰਾਂਸਪੋਰਟ ਵਿਭਾਗ ਵੱਲੋਂ ਕੀਤੀ ਗਈ ਵਾਹਨ ਫਿਟਨੈਂਸ ਪਾਸਿੰਗ ਪ੍ਰਕਿਰਿਆ ਦੀ ਜਾਂਚ ਕੀਤੀ ਗਈ।
ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਅੱਜ ਮੌਕੇ ‘ਤੇ ਜਾ ਕੇ, ਫਿਟਨੈਸ ਪਾਸਿੰਗ ਸੈਂਟਰ ਦੀ ਅਚਨਚੇਤ ਜਾਂਚ ਕਰਨ ਦਾ ਉਦੇਸ਼ ਮੋਟਰ ਵਾਹਨ ਇੰਸਪੈਕਟਰਾਂ ਅਤੇ ਹੋਰ ਅਧਿਕਾਰੀਆਂ ਲਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣਾ ਸੀ।
ਉਨਾਂ ਅੱਗੇ ਖੁਲਾਸਾ ਕੀਤਾ ਕਿ ਕਾਰਵਾਈ ਦੌਰਾਨ, ਟੀਮ ਨੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਅਤੇ ਫਿਟਨੈਸ ਪਾਸਿੰਗ ਪ੍ਰਕਿਰਿਆ ਦੀ ਨੇੜਿਓਂ ਨਿਗਰਾਨੀ ਕੀਤੀ। ਹੋਰ ਜਾਂਚ ਲਈ ਕੁਝ ਵਾਹਨਾਂ ਦੇ ਵਾਹਨ ਰਿਕਾਰਡ ਵੀ ਜਬਤ ਕੀਤੇ ਗਏ ਸਨ। ਇਕੱਤਰ ਕੀਤੇ ਡੇਟਾ ਦੇ ਡੂੰਘਾਈ ਨਾਲ ਵਿਸ਼ਲੇਸਣ ਤੋਂ ਬਾਅਦ ਇੱਕ ਵਿਸਤਿ੍ਰਤ ਰਿਪੋਰਟ ਤਿਆਰ ਕੀਤੀ ਜਾਵੇਗੀ।
ਇਹ ਅਚਨਚੇਤ ਨਿਰੀਖਣ ਸੜਕ ਸੁਰੱਖਿਆ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੁਆਰਾ ਸੜਕ ਯੋਗਤਾ ਸਰਟੀਫਿਕੇਟ ਜਾਰੀ ਕਰਨ ਵਿੱਚ ਬੇਨਿਯਮੀਆਂ ਨੂੰ ਰੋਕਣ ਲਈ ਬਿਊਰੋ ਦੇ ਚੱਲ ਰਹੇ ਯਤਨਾਂ ਦਾ ਹਿੱਸਾ ਹੈ।
ਇਸ ਲੜੀ ਤਹਿਤ ਮੋਹਾਲੀ ਜ਼ਿਲ੍ਹੇ ਖਰੜ ਖੇਤਰ ਵਿੱਚ ਜਨਤਕ ਸਿਹਤ ਦੀ ਸਲਾਮਤੀ ਅਤੇ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇ ਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਸਾਂਝੀ ਨਿਰੀਖਣ ਅਤੇ ਨਗਰਾਨੀ ਮਹਿਮ ਸ਼ੁਰੂ ਕੀਤੀ ਹੈ
ਜਨਤਕ ਸਿਹਤ ਦੀ ਸਲਾਮਤੀ ਅਤੇ ਭੋਜਨ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਇੱਕ ਮਹੱਤਵਪੂਰਨ ਪੇਸ਼ਕਦਮੀ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ‘ਤੇ, ਮੋਹਾਲੀ ਜਿਲੇ ਦੇ ਖਰੜ ਖੇਤਰ ਵਿੱਚ ਇੱਕ ਸਾਂਝੀ ਨਿਰੀਖਣ ਅਤੇ ਨਿਗਰਾਨੀ ਮੁਹਿੰਮ ਸੁਰੂ ਕੀਤੀ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਿਲਾ ਸਿਹਤ ਅਧਿਕਾਰੀ, ਮੋਹਾਲੀ ਦੀ ਨਿਗਰਾਨੀ ਹੇਠ ਬਿਊਰੋ ਯੂਨਿਟ ਮੋਹਾਲੀ ਅਤੇ ਫੂਡ ਸੇਫਟੀ ਵਿੰਗ ਮੋਹਾਲੀ ਦੀ ਅਗਵਾਈ ਹੇਠ ਇਹ ਕਾਰਵਾਈ ਕੀਤੀ ਗਈ, ਜਿਸਦਾ ਉਦੇਸ਼ ਭੋਜਨ ਸੁਰੱਖਿਆ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨਾ ਸੀ।
ਅਚਨਚੇਤ ਨਿਰੀਖਣ ਦੌਰਾਨ, ਸਾਂਝੀ ਟੀਮ ਨੇ ਖਰੜ ਵਿੱਚ ਭੋਜਨ ਬਣਾਉਣ ਵਾਲੀਆਂ ਇਕਾਈਆਂ, ਭੋਜਨ ਵਿਕਰੇਤਾ ਸਟਾਲਾਂ, ਰੈਸਟੋਰੈਂਟਾਂ ਅਤੇ ਹੋਟਲਾਂ ਦਾ ਦੌਰਾ ਕੀਤਾ। ਕੁੱਲ ਪੰਜ ਥਾਵਾਂ ਦਾ ਨਿਰੀਖਣ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਸਫ਼ਾਈ ਦੇ ਮਿਆਰ ਵਿੱਚ ਕੁਤਾਹੀ ਦੇ ਚਲਦਿਆਂ ਇੱਕ ਚਲਾਨ ਜਾਰੀ ਕੀਤਾ ਗਿਆ ਅਤੇ ਖਾਧ ਪਦਾਰਥਾਂ ਦੇ ਪੰਜ ਨਮੂਨੇ ਵੀ ਲਏ ਗਏ। ਉਨਾਂ ਅੱਗੇ ਕਿਹਾ ਕਿ ਇਨਾਂ ਨਮੂਨਿਆਂ ਨੂੰ ਵਿਸਤਿ੍ਰਤ ਵਿਸ਼ਲੇਸ਼ਣ ਲਈ ਖਰੜ ਵਿੱਚ ਫੋਰੈਂਸਿਕ ਸਾਇੰਸ ਲੈਬਾਰਟਰੀ ਨੂੰ ਭੇਜ ਦਿੱਤਾ ਗਿਆ ਹੈ।
ਉਨਾਂ ਅੱਗੇ ਕਿਹਾ ਕਿ ਟੀਮ ਨੇ ਖਪਤਕਾਰਾਂ ਦੀ ਸਿਹਤ ਦੀ ਰੱਖਿਆ ਲਈ ਭੋਜਨ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਅਤੇ ਸਫਾਈ ਦੇ ਮਿਆਰਾਂ ਨੂੰ ਬਣਾਈ ਰੱਖਣ ਦੀ ਮਹੱਤਤਾ ‘ਤੇ ਜੋਰ ਦਿੱਤਾ। ਅਧਿਕਾਰੀਆਂ ਨੇ ਚੇਤਾਵਨੀ ਦਿੱਤੀ ਕਿ ਭੋਜਨ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਬੁਲਾਰੇ ਨੇ ਅੱਗੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਰਾਜ ਭਰ ਵਿੱਚ ਬੇਨਿਯਮੀਆਂ ਨੂੰ ਰੋਕਣ ਅਤੇ ਸੁਰੱਖਿਅਤ ਭੋਜਨ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਅਜਿਹੇ ਹੋਰ ਨਿਰੀਖਣ ਅਤੇ ਕਾਰਵਾਈਆਂ ਦੀ ਯੋਜਨਾ ਬਣਾਈ ਹੈ। ਉਨਾਂ ਕਿਹਾ ਕਿ ਇਹ ਪਹਿਲਕਦਮੀ ਪੰਜਾਬ ਸਰਕਾਰ ਦੀ ਭੋਜਨ ਸੁਰੱਖਿਆ ਅਤੇ ਜਨਤਕ ਸਿਹਤ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

PUNJAB




INDIA








WORLD










