ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬੀਤੇ ਸਮੇਂ ਨਰਾਇਣ ਸਿੰਘ ਚੌੜਾ ਨੇ ਸੁਖਬੀਰ ਸਿੰਘ ਬਾਦਲ ਤੇ ਉਸ ਸਮੇਂ ਗੋਲੀ ਚਲਾ ਦਿੱਤੀ ਸੀ, ਜਦੋਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੁਖਬੀਰ ਬਾਦਲ ਆਪਣੀ ਧਾਰਮਿਕ ਸਜ਼ਾ ਭੁਗਤ ਰਹੇ ਸੀ। ਜਿਸ ਦੌਰਾਨ ਬਾਦਲ ਦੇ ਗੰਨਮੈਨ ਨੇ ਨਰਾਇਣ ਸਿੰਘ ਚੌੜਾ ਨੂੰ ਫੜ ਲਿਆ ਸੀ। ਪੁਲੀਸ ਨੂੰ ਫੜਾ ਦਿੱਤਾ ਗਿਆ ਸੀ। ਬਾਦਲ ਤੇ ਗੋਲੀ ਚਲਾਉਣ ਵਾਲੇ ਮਾਮਲੇ ਵਿੱਚ ਨਰਾਇਣ ਸਿੰਘ ਚੌੜਾ ਨੂੰ ਕੋਰਟ ਤੋਂ ਅੱਜ ਜ਼ਮਾਨਤ ਮਿਲ ਗਈ ਹੈ। ਨਰਾਇਣ ਸਿੰਘ ਚੌੜਾ ਲਗਭਗ ਤਿੰਨ ਮਹੀਨੇ ਵੀਹ ਦਿਨ ਤੱਕ ਨਿਆਂਇਕ ਹਿਰਾਸਤ ਵਿੱਚ ਸੀ।ਜਿਸ ਦੀ ਪੁਸ਼ਟੀ ਉਨ੍ਹਂ ਦੇ ਪੁੱਤਰ ਐਡਵੋਕੇਟ ਬਲਜਿੰਦਰ ਸਿੰਘ ਨੇ ਕੀਤੀ ਹੈ।
PUNJAB




INDIA








WORLD










