ਪੰਜਾਬ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਪ੍ਰੈਸ ਸਾਹਮਣੇ ਆਪਣੇ ਬਿਆਨ ਵਿੱਚ ਸਕੂਲਾਂ ਵਿੱਚ ਸਕੂਲਾਂ ਤੋਂ ਬਾਹਰ ਵਿਕਦੇ ਐਨਰਜੀ ਡਰਿੰਕ ਤੇ ਪਾਬੰਦੀ ਲਗਾਉਣ ਦੇ ਹੁਕਮ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਹਰ ਵਰਗ ਦੇ ਲੋਕਾਂ ਤੋਂ ਇਲਾਵਾ ਸਕੂਲੀ ਬੱਚਿਆਂ ਨੂੰ ਵੀ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਸਿਹਤ ਮੰਤਰੀ ਨੇ ਕਿਹਾ, ‘‘ਛੋਟੀ ਉਮਰ ਵਿੱਚ ਵਧੇਰੇ ਬੱਚੇ ਐਨਰਜੀ ਡਰਿੰਕ ਪੀਣ ਦੇ ਆਦਿ ਹੋ ਜਾਂਦੇ ਹਨ, ਜੋ ਕਿ ਸਿਹਤ ਲਈ ਵਧੇਰੇ ਹਾਨੀਕਾਰਕ ਹੈ। ਐਨਰਜੀ ਡਰਿੰਕਸ ਵਿੱਚ ਕੈਫੀਨ ਦੀ ਮਾਤਰਾ ਬਹੁਤ ਜ਼ਿਆਦਾ ਹੁੰਦੀ ਹੈ, ਜਿਸ ਇਸ ਲਈ ਸਕੂਲਾਂ ’ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਪਾਬੰਦੀ ਲਗਾ ਦਿੱਤੀ ਹੈ।’’
ਇਸ ਮੌਕੇ ‘ਆਪ’ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਹਰ ਪੱਖ ’ਤੇ ਕੰਮ ਕੀਤਾ ਜਾ ਰਿਹਾ ਹੈ ਤੇ ਨਸ਼ਿਆਂ ਦੀ ਸਪਲਾਈ ਤੇ ਡਿਮਾਂਡ ਨੂੰ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਦੇ ਪਿੰਡਾਂ ਦੇ ਸਰਪੰਚ, ਪੰਚ, ਨੰਬਰਦਾਰ ਤੇ ਹੋਰਨਾਂ ਮੋਹਤਬਰਾਂ ਨੂੰ ਵੀ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਤਾਂ ਜੋ ਪੰਜਾਬ ’ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰੰਗਲਾ ਪੰਜਾਬ ਬਣਾਇ ਜਾ ਸਕੇ। ਇਸ ਮੌਕੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਵੀ ਮੌਜੂਦ ਰਹੇ।
ਤੁਹਾਨੂੰ ਦੱਸ ਦੇਈਏ ਪੰਜਾਬ ਵਿੱਚ ਬਹੁਤ ਵੱਡੇ ਪੱਧਰ ਤੇ ਐਨਰਜੀ ਡਰਿੰਕ, ਜਿਵੇਂ ਕਿ ਸਟਿੰਗ,ਰਿਡਬੁੱਲ , ਅਤੇ ਬਹੁਤ ਸਾਰੀਆਂ ਕੰਪਨੀਆਂ ਦੇ ਆਉਂਦੇ ਹਨ, ਜਿੰਨਾ ਨੂੰ ਨੌਜਵਾਨ ਮੁੰਡੇ ਕੁੜੀਆਂ ਚਾਆ ਕੀ ਪੀਂਦੇ ਹਨ। ਜਿਸ ਨਾਲ ਇੰਨ੍ਹਾਂ ਡਰਿੰਕਸ ਨਾਲ ਬੱਚਿਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈ ਰਿਹਾ ਹੈ। ਇਸ ਸਬੰਧੀ ਬੁੱਧੀਜੀਵੀਆਂ ਨੇ ਸਰਕਾਰ ਦੇ ਇਸ ਫੈਸਲੇ ਦਾ ਸੁਆਗਤ ਕੀਤਾ ਹੈ ਤੇ ਸਖ਼ਤੀ ਨਾਲ ਲਾਗੂ ਕਰਨ ਦੀ ਮੰਗ ਕੀਤੀ ਹੈ।
PUNJAB




INDIA








WORLD










