ਪੰਜਾਬ ਵਿੱਚ ਗੈਰ ਕਾਨੂੰਨੀ ਹਥਿਆਰਾਂ ਅਤੇ ਹਵਾਲਾ ਨਾਲ ਸਬੰਧਤ ਕਾਰੋਬਾਰ ਨੂੰ ਰੋਕਣ ਲਈ ਪੰਜਾਬ ਪੁਲੀਸ ਲਗਾਤਾਰ ਕਾਰਵਾਈਆਂ ਕਰ ਰਹੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਗੈਰ ਕਾਨੂੰਨੀ ਹਥਿਆਰਾਂ ਤੇ ਹਵਾਲਾ ਨੈੱਟਵਰਕਾਂ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ 4 ਬੰਦਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ ਹਥਿਆਰਾਂ ਸਣੇ ਲੱਖਾਂ ਦੀ ਨਕਦੀ ਬਰਾਮਦ ਹੋਈ ਹੈ। ਇਹ ਦੋਸ਼ੀ ਪਾਕਿਸਤਾਨੀ ਤਸਕਰਾਂ ਨਾਲ ਜੁੜੇ ਹੋਏ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਤੇ ਹਥਿਆਰਾਂ ਦੀ ਤਸਕਰੀ ਕਰਦੇ ਸਨ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਫੜੇ ਗਏ ਦੋਸ਼ੀ ਜਗਰੂਪ ਸਿੰਘ ਉਰਫ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ ਗੁੱਲੂ ਤੇ ਅਰਸਲ ਸਿੰਘ ਉਰਫ ਰਸਲ ਸਿੰਘ ਦੇ ਪਾਕਿਸਤਾਨੀ ਤਸਕਰਾਂ ਨਾਲ ਸਬੰਧ ਸਨ। ਉਹ ਉਨ੍ਹਾਂ ਨਾਲ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਤੇ ਹਥਿਆਰਾਂ ਦੀ ਤਸਕਰੀ ਵਿਚ ਸ਼ਾਮਲ ਸਨ। ਦੋਸ਼ੀਆਂ ਕੋਲੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ ਤੇ 3,05,010 ਰੁਪਏ ਹਵਾਲਾ ਮਨੀ ਬਰਾਮਦ ਹੋਈ ਹੈ।
ਦੋਸ਼ੀਆਂ ਖਿਲਾਫ ਥਾਣਾ ਘਰਿੰਡਾ, ਅੰਮ੍ਰਿਤਸਰ ਵਿਚ ਐੱਫ.ਆਈ.ਆਰ. ਦਰਜ ਕਰ ਲਈ ਗਈ ਹੈ ਅਤੇ ਉਨ੍ਹਾਂ ਨਾਲ ਜੁੜੇ ਸਰਹੱਦ ਤੋਂ ਪਾਰ ਤੇ ਇਧਰ ਜੁੜੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਡੀਜੀਪੀ ਨੇ ਕਿਹਾ ਕਿ ਪੰਜਾਬ ਪੁਲਿਸ ਸੰਗਠਿਤ ਅਪਰਾਧ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
PUNJAB




INDIA








WORLD










