ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪੈਂਦੇ ਥਾਣਾ ਬੁੱਲੋਵਾਲ ਵਿਖੇ ਤਾਇਨਾਤ ਐਸਐਚਓ ਰਮਨ ਕੁਮਾਰ ਅਤੇ ਏਐਸਆਈ ਗੁਰਦੀਪ ਸਿੰਘ ਨੂੰ ਵਿਜੀਲੈਂਸ ਵਿਭਾਗ ਨੇ 150,000 ਰੁਪਏ ਦੀ ਰਿਸ਼ਵਤ ਮੰਗਣ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਐਸਐਚਓ ਅਤੇ ਏਐਸਆਈ ਵੱਲੋਂ ਇੱਕ ਲੜਕੇ ਨੂੰ ਐਨਡੀਪੀਐਸ ਕੇਸ ਵਿੱਚੋਂ ਕੱਢਣ ਲਈ ਰਿਸ਼ਵਤ ਦੀ ਮੰਗ ਕੀਤੀ ਗਈ ਸੀ। ਜਿਸ ਤੋਂ ਬਾਅਦ ਪੀੜਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ਤੇ ਸ਼ਿਕਾਇਤ ਦਰਜ਼ ਕਰਵਾਈ ਸੀ। ਉਸ ਤੋਂ ਵਿਜੀਲੈਂਸ ਵਿਭਾਗ ਨੇ ਪੜਤਾਲ ਕਰਨ ਤੋਂ ਬਾਅਦ ਦੋਨਾਂ ਪੁਲੀਸ ਵਾਲਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਓਰੋ ਹੁਸ਼ਿਆਰਪੁਰ ਯੂਨਿਟ ਵੱਲੋਂ ਸ਼ਿਕਾਇਤ ਦੀ ਪੜਤਾਲ ਕਰਨ ਅਤੇ ਕਾਨੂੰਨੀ ਸਲਾਹ ਲੈਣ ਉਪਰੰਤ ਦੋਵਾਂ ਦੋਸ਼ੀਆਂ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਅਤੇ 7ਏ, ਬੀ.ਐਨ.ਐਸ ਦੀ ਧਾਰਾ 61(2) ਅਤੇ ਐਨ.ਪੀ.ਐਸ. ਦੀ ਧਾਰਾ 59 ਤਹਿਤ ਵਿਜੀਲੈਂਸ ਬਿਓਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਵਿਜੀਲੈਂਸ ਬਿਊਰੋ ਜਲੰਧਰ ਰੇਂਜ ਦੇ ਐਸਐਸਪੀ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
PUNJAB




INDIA








WORLD










