ਪੰਜਾਬ ਦੇ ਸਮਾਣਾ ਵਿੱਚ ਪੁਲੀਸ ਸਟੇਸ਼ਨ ਦੇ ਦਫ਼ਤਰ ਅੰਦਰ ਧਮਾਕਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਸਮਾਣਾ, ਬਾਦਸ਼ਾਹਪੁਰ ਪੁਲੀਸ ਸਟੇਸ਼ਨ ਦੇ ਦਫ਼ਤਰ ਵਿੱਚ ਧਮਾਕਾ ਹੋਇਆ ਹੈ। ਇਸ ਧਮਾਕੇ ਕਾਰਨ ਆਸ-ਪਾਸ ਦੇ ਘਰਾਂ ਦੇ ਲੋਕ ਸਹਿਮ ਗਏ ਹਨ। ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਪੁਲਿਸ ਸਟੇਸ਼ਨ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਸ ਧਮਾਕੇ ਸਬੰਧੀ ਪੁਲੀਸ ਚੌਕੀ ਬਾਦਸ਼ਾਹਪੁਰ ਦੇ ਇੰਚਾਰਜ ਪ੍ਰੇਮ ਸਿੰਘ ਨੇ ਵੀ ਪੁਸ਼ਟੀ ਕੀਤੀ ਹੈ। ਉਧਰ ਆਸ ਪਾਸ ਦੇ ਵਸਨੀਕ ਲੋਕਾਂ ਨੇ ਵੀ ਇਕ ਧਮਾਕਾ ਹੋਣ ਬਾਰੇ ਕਿਹਾ ਹੈ। ਹਾਲਾਂਕਿ ਹੁਣ ਤੱਕ ਧਮਾਕੇ ਦੇ ਕਾਰਨਾਂ ਅਤੇ ਧਮਾਕੇ ਵਾਲੀ ਵਸਤੂ ਬਾਰੇ ਪਤਾ ਨਹੀਂ ਚੱਲ ਸਕਿਆ ਹੈ।ਜਿਸ ਤੋਂ ਬਾਅਦ ਪੁਲਿਸ ਅਧਿਕਾਰੀ ਜਾਂਚ ਵਿੱਚ ਜੁੱਟ ਗਏ ਹਨ।
PUNJAB




INDIA








WORLD










