ਪੰਜਾਬ ਦੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਨਵੀ ਐਸਆਈਟੀ ਮੁਸ਼ਕਲਾਂ ਵਧਾਅ ਦਿੱਤੀਆਂ ਹਨ। ਮਿਲੀ ਜਾਣਕਾਰੀ ਮੁਤਾਬਕ ਡਰੱਗ ਮਾਮਲੇ ਵਿੱਚ ਮਜੀਠੀਆ ਦੀ ਜਾਂਚ ਕਰਨ ਲਈ ਬਣਾਈ ਨਵੀਂ ਐਸਆਈਟੀ ਨੇ ਮੁਹਾਲੀ ਅਦਾਲਤ ਵਿੱਚ ਪਹੁੰਚ ਕੇ ਸਰਚ ਵਾਰੰਟ ਲੈਣ ਲਈ ਪਟੀਸ਼ਨ ਦਾਇਰ ਕੀਤੀ ਹੈ। ਕੁਝ ਦਿਨ ਪਹਿਲਾਂ ਹੀ ਕਾਇਮ ਕੀਤੀ ਐਸਆਈਟੀ ਬੇਹੱਦ ਐਕਟਿਵ ਨਜ਼ਰ ਆ ਰਹੀ ਹੈ। ਇਸ ਤੋਂ ਤੈਅ ਹੈ ਕਿ ਮਜੀਠੀਆ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।
ਉਧਰ, ਜਿਵੇਂ ਹੀ ਮਜੀਠੀਆ ਦੇ ਵਕੀਲਾਂ ਨੂੰ ਇਸ ਮਾਮਲੇ ਬਾਰੇ ਪਤਾ ਲੱਗਾ, ਉਨ੍ਹਾਂ ਨੇ ਵੀ ਅਦਾਲਤ ਵਿੱਚ ਇੱਕ ਪਟੀਸ਼ਨ ਦਾਇਰ ਕਰਕੇ ਐਸਆਈਟੀ ਵੱਲੋਂ ਦਾਇਰ ਅਰਜ਼ੀ ਦੀ ਕਾਪੀ ਮੰਗੀ ਹੈ। ਮਜੀਠੀਆ ਦੇ ਵਕੀਲਾਂ ਨੇ ਅਦਾਲਤ ਤੋਂ ਇਹ ਵੀ ਜਾਣਕਾਰੀ ਮੰਗੀ ਹੈ ਕਿ ਕਿਸ ਜਗ੍ਹਾ ਦੀ ਤਲਾਸ਼ੀ ਲਈ ਜਾਣੀ ਹੈ। ਹਾਲਾਂਕਿ, ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਹੁਣ ਇਸ ਮਾਮਲੇ ‘ਤੇ ਬਹਿਸ 5 ਅਪ੍ਰੈਲ ਨੂੰ ਹੋਵੇਗੀ।
ਬਿਕਰਮ ਸਿੰਘ ਮਜੀਠੀਆ ਨਾਲ ਸਬੰਧਤ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁਖੀ ਨੂੰ ਕੁਝ ਦਿਨ ਪਹਿਲਾਂ ਬਦਲਿਆ ਗਿਆ। ਹੁਣ ਏਆਈਜੀ ਵਰੁਣ ਸ਼ਰਮਾ ਨੂੰ ਐਸਆਈਟੀ ਦਾ ਮੁਖੀ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਡੀਆਈਜੀ ਐਚਐਸ ਭੁੱਲਰ ਐਸਆਈਟੀ ਦੇ ਮੁਖੀ ਸਨ। ਇਸ ਤੋਂ ਇਲਾਵਾ 2 ਹੋਰ ਅਧਿਕਾਰੀ ਬਦਲੇ ਗਏ ਹਨ।
ਇਸ ਤੋਂ ਇਲਾਵਾ ਤਰਨ ਤਾਰਨ ਦੇ ਐਸਐਸਪੀ ਅਭਿਮਨਿਊ ਰਾਣਾ ਅਤੇ ਐਸਪੀ (ਐਨਆਰਆਈ), ਪਟਿਆਲਾ, ਗੁਰਬੰਸ ਸਿੰਘ ਬੈਂਸ ਨੂੰ ਐਸਆਈਟੀ ਦਾ ਮੈਂਬਰ ਬਣਾਇਆ ਗਿਆ ਹੈ। ਇਹ 5ਵੀਂ ਵਾਰ ਹੈ ਜਦੋਂ SIT ਵਿੱਚ ਬਦਲਾਅ ਕੀਤੇ ਗਏ ਹਨ। ਪਹਿਲਾਂ, ਐਸਆਈਟੀ ਦੀ ਅਗਵਾਈ ਹਮੇਸ਼ਾ ਡੀਆਈਜੀ ਜਾਂ ਇਸ ਤੋਂ ਉੱਚੇ ਰੈਂਕ ਦੇ ਅਧਿਕਾਰੀ ਦੁਆਰਾ ਕੀਤੀ ਜਾਂਦੀ ਸੀ। ਇਹ ਪਹਿਲੀ ਵਾਰ ਹੈ ਜਦੋਂ ਐਸਆਈਟੀ ਦੀ ਕਮਾਨ ਏਆਈਜੀ ਰੈਂਕ ਦੇ ਅਧਿਕਾਰੀ ਨੂੰ ਸੌਂਪੀ ਗਈ ਹੈ।
PUNJAB




INDIA








WORLD










