ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨ ਅੱਠਵੀਂ ਕਲਾਸ ਦੇ ਨਤੀਜੇ ਕੱਢੇ ਗਏ ਹਨ। ਜਿਸ ਵਿੱਚ ਮੋਗਾ ਜ਼ਿਲ੍ਹੇ ਵਿੱਚ ਪੈਂਦੇ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਡੇਮਰੂ ਕਲਾਂ ਦੀ ਵਿਦਿਆਰਥਣ ਨਵਜੋਤ ਕੌਰ ਪੁੱਤਰੀ ਕਰਨਜੀਤ ਸਿੰਘ ਨੇ ਪੰਜਾਬ ਭਰ ਵਿੱਚੋਂ ਦੂਜੀ ਪੁਜੀਸ਼ਨ ਹਾਸਲ ਕਰਕੇ ਜਿਥੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ, ਉਥੇ ਹੀ ਪੂਰੇ ਜ਼ਿਲ੍ਹੇ ਮੋਗਾ ਅਤੇ ਬਾਘਾਪੁਰਾਣਾ ਹਲਕੇ ਵਿੱਚ ਪਿੰਡ ਡੇਮਰੂ ਕਲਾਂ ਦਾ ਨਾ ਵੀ ਰੋਸ਼ਨ ਹੋ ਗਿਆ ਹੈ। ਜਦੋਂ ਇਸ ਸਬੰਧੀ ਹਲਕਾ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨਾਲ ਫੋਨ ਤੇ ਗੱਲ ਕੀਤੀ ਗਈ ਤਾਂ ਉਨ੍ਹਾਂ ਖੁਸ਼ੀ ਸਾਂਝੀ ਕਰਦਿਆਂ ਆਖਿਆ ਇਹ ਸਾਡੇ ਵਾਸਤੇ ਬਹੁਤ ਮਾਣ ਵਾਲੀ ਗੱਲ ਹੈ। ਇੱਕ ਛੋਟੇ ਪਿੰਡ ਦੀ ਰਹਿਣ ਵਾਲੀ ਬੱਚੀ ਨੇ ਪੂਰੇ ਪੰਜਾਬ ਭਰ ਵਿੱਚੋਂ ਅੱਠਵੀਂ ਕਲਾਸ ਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਪੰਜਾਬ ਸਰਕਾਰ ਲਗਾਤਾਰ ਕੋਸ਼ਿਸ਼ਾਂ ਕਰ ਰਹੀ, ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਵੱਡੀਆਂ ਪੁਜੀਸ਼ਨਾਂ ਤੇ ਪਹੁੰਚਣ। ਵਿਧਾਇਕ ਨੇ ਆਖਿਆ ਮੈਂ ਬੇਟੀ ਨਵਜੋਤ ਕੌਰ ਨੂੰ ਉਨ੍ਹਾਂ ਦੇ ਘਰ ਜਾ ਕੇ ਸਨਮਾਨਿਤ ਕਰਾਂਗਾ, ਤੇ ਬੱਚੀ ਦੀ ਹੌਸਲਾ ਅਫ਼ਜ਼ਾਈ ਕੀਤੀ ਜਾਵੇਗੀ, ਤਾਂ ਹੋਰ ਸਰਕਾਰੀ ਸਕੂਲਾਂ ਵਿੱਚ ਪੜ੍ਹਨ ਵਾਲੇ ਬੱਚੇ ਸੇਧ ਲੈ ਸਕਣ।
ਇਸ ਮੌਕੇ ਗੱਲਬਾਤ ਕਰਦਿਆਂ ਨਵਜੋਤ ਦੇ ਪਿਤਾ ਕਰਮਜੀਤ ਸਿੰਘ ਅਤੇ ਮਾਤਾ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੇ ਕਿ ਉਹਨਾਂ ਦੀ ਬੇਟੀ ਨੇ ਅੱਜ ਉਹਨਾਂ ਦਾ ਨਾਮ ਰੌਸ਼ਨ ਕੀਤਾ। ਭਾਵੁਕ ਹੁੰਦਿਆ ਨਵਜੋਤ ਦੇ ਪਿਤਾ ਨੇ ਕਿਹਾ ਕਿ ਉਸ ਦੇ ਦੋ ਬੇਟੀਆ ਹੀ ਹਨ ਅਤੇ ਉਹ ਇਹਨਾਂ ਨੂੰ ਪੁੱਤਾਂ ਤੋਂ ਵੀ ਵਧ ਕੇ ਸਮਝਦਾ ਹੈ। ਉਹਨਾਂ ਕਿਹਾ ਕਿ ਉਹ ਇਸੇ ਸੂਲ ਵਿਚ ਮਿਸਤਰੀ ਵਜੋਂ ਕੰਮ ਕਰਦਾ ਹੈ ਅਤੇ ਜੋ ਤਨਖਾਹ ਮਿਲਦੀ ਹੈ ਉਸੇ ਨਾਲ ਆਪਣੇ ਘਰ ਦਾ ਗੁਜਾਰਾ ਕਰਦਾ ਹੈ ਅਤੇ ਆਪਣੀਆ ਬੱਚੀਆਂ ਦੀ ਪੜ੍ਹਾਈ ਕਰਵਾ ਰਿਹਾ ਜਿਸ ਵਿਚ ਸਕੁਲ ਪ੍ਰਬੰਧਕਾਂ ਦਾ ਵੱਡਾ ਯੋਗਦਾਨ ਹੈ। ਉਹਨਾਂ ਕਿਹਾ ਕਿ ਅੱਗੇ ਉਸ ਦੀ ਬੱਚੀ ਡਾਕਟਰ ਬਨਣਾਂ ਚਹੁੰਦੀ ਹੈ ਪਰ ਉਸ ਦੀ ਆਰਥਿਕ ਹਾਲਤ ਠੀਕ ਨਹੀਂ ਸਰਕਾਰ ਨੂੰ ਚਾਹੀਦਾ ਹੈ ਕਿ ਅਜਿਹੇ ਹੋਣਹਾਰ ਬੱਚਿਆ ਦੀ ਮਦਦ ਕਰੇ ਤਾਂ ਜੋ ਉਹ ਆਪਣੀ ਜਿੰਦਗੀ ਵਿਚ ਅੱਗੇ ਵਧ ਸਕਣ।
PUNJAB




INDIA








WORLD










