ਪੰਜਾਬ ਦੇ ਬਠਿੰਡਾ ਵਿੱਚ ਵਿਜੀਲੈਂਸ ਵਿਭਾਗ ਵੱਲੋਂ ਆਰਟੀਓ ਦਫਤਰ ਦੇ ਵਿੱਚ ਛਾਪਾ ਮਾਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਮੌਕੇ ਵਿਜੀਲੈਂਸ ਵਿਭਾਗ ਵੱਲੋਂ ਦਫਤਰ ਵਿੱਚ ਕੰਮ ਕਰਨ ਵਾਲੇ ਸਾਰੇ ਮੁਲਾਜ਼ਮਾਂ ਤੋਂ ਪੁੱਛਗਿਸ਼ ਕੀਤੀ ਅਤੇ ਕੰਪਿਊਟਰ ਅਤੇ ਹੋਰ ਰਿਕਾਰਡ ਨੂੰ ਚੈੱਕ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਿਕ ਵਿਭਾਗ ਨੇ ਕਾਰਵਾਈ ਦੌਰਾਨ ਡਰਾਈਵਿੰਗ ਲਾਈਸੈਂਸ ਨਾਲ ਸਬੰਧਤ ਦਸਤਾਵੇਜ ਵੀ ਆਪਣੇ ਕਬਜੇ ਲਏ ਜਾਣ ਦਾ ਪਤਾ ਲੱਗਾ ਹੈ। ਇਹ ਵੀ ਪਤਾ ਲੱਗਾ ਹੈ ਪੰਜਾਬ ਦੇ ਹੋਰ ਜਿਲਿਆਂ ਜਿਵੇਂ ਕਿ ਜਲੰਧਰ ਪਠਾਨਕੋਟ ,ਪਟਿਆਲਾ, ਲੁਧਿਆਣਾ ,ਹੁਸ਼ਿਆਰਪੁਰ ਦੇ ਆਰਟੀਓ ਦਫਤਰਾਂ ਵਿੱਚ ਵੀ ਛਾਪੇਮਾਰੀ ਕੀਤੀ ਗਈ ਹੈ। ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਵੱਲੋਂ ਡਰਾਈਵਿੰਗ ਲਾਇਸੈਂਸ ਲਈ ਟੈਸਟ ਦੇਣ ਆਏ ਲੋਕਾਂ ਨੂੰ ਨੂੰ ਵੀ ਰੋਕ ਦਿੱਤਾ ਗਿਆ ਤੇ ਕਿਸੇ ਨੂੰ ਵੀ ਅੰਦਰ ਅਤੇ ਬਾਹਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਖਬਰ ਲਿਖੇ ਜਾਣ ਤੱਕ ਅਜੇ ਕਾਰਵਾਈ ਚਲ ਰਹੀ ਹੈ।
PUNJAB




INDIA








WORLD










