ਪੰਜਾਬ ਦੇ ਜਲੰਧਰ ਵਿੱਚ ਬੀਤੀ ਰਾਤ ਸਾਬਕਾ ਕੈਬਨਿਟ ਮੰਤਰੀ, ਸੀਨੀਅਰ ਭਾਜਪਾ ਆਗੂ ਮਨੋਰੰਜਨ ਕਾਲੀਆ ਦੇ ਘਰ ਉੱਪਰ ਈ ਰਿਕਸ਼ਾ ਚ ਸੁਵਾਰ ਹੋ ਕੇ ਆਏ ਕੁਝ ਲੋਕਾਂ ਵੱਲੋਂ ਗਰਨੇਡ ਸੁੱਟਿਆ ਗਿਆ ਸੀ। ਜਿਸ ਨਾਲ ਵੱਡਾ ਧਮਾਕਾ ਹੋਇਆ, ਮੌਕੇ ਤੇ ਪਹੁੰਚੀ ਪੁਲੀਸ ਨੇ ਗੰਭੀਰਤਾ ਨਾਲ ਜਾਂਚ ਕਰਦਿਆਂ 12 ਘੰਟਿਆਂ ਅੰਦਰ 2 ਦੋਸ਼ੀਆਂ ਨੂੰ ਸਮੇਤ ਇ ਰਿਕਸ਼ਾ ਗ੍ਰਿਫਤਾਰ ਕਰ ਲਿਆ ਹੈ। ਇਸ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜੋ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ।
ਪੰਜਾਬ ਦੇ ਕਾਨੂੰਨ ਵਿਵਸਥਾ ਦੇ ਡੀਜੀਪੀ ਅਰਪਿਤ ਸ਼ੁਕਲਾ ਨੇ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਹਮਲੇ ਨੂੰ 12 ਘੰਟਿਆਂ ਦੇ ਅੰਦਰ-ਅੰਦਰ ਟਰੇਸ ਕਰ ਲਿਆ ਗਿਆ। 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਹ ਪੰਜਾਬ ਦੀ ਸ਼ਾਂਤੀ ਨੂੰ ਵਿਗਾੜਨ ਲਈ ਕੀਤਾ ਗਿਆ ਹੈ।
ਇਹ ਹਮਲਾ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਕੀਤਾ ਸੀ। ਪਾਕਿਸਤਾਨ ਵਿੱਚ ਬੈਠੇ ਡੌਨ ਸ਼ਹਿਜ਼ਾਦ ਭੱਟੀ, ਜ਼ੀਸ਼ਾਨ ਅਖਤਰ ਤੇ ਲਾਰੈਂਸ ਗੈਂਗ ਦੀ ਕੜੀ ਸਾਹਮਣੇ ਆ ਗਈ ਹੈ। ਪੰਜਾਬ ਪੁਲਿਸ ਦੀਆਂ ਟੀਮਾਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰ ਰਹੀਆਂ ਹਨ। ਇਸ ਮਾਮਲੇ ਦੀ ਜਾਂਚ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਹੈ। ਤਾਂ ਜੋ ਅਸੀਂ ਇਨਪੁਟ ਪ੍ਰਾਪਤ ਕਰ ਸਕੀਏ।
ਜ਼ਿਕਰ ਕਰ ਦਈਏ ਕਿ ਜਲੰਧਰ ਪੁਲਿਸ ਦੀਆਂ ਟੀਮਾਂ ਨੇ 12 ਘੰਟਿਆਂ ਦੇ ਅੰਦਰ ਦੋ ਗ੍ਰਨੇਡ ਸੁੱਟਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਹਮਲੇ ਵਿੱਚ ਵਰਤਿਆ ਗਿਆ ਈ-ਰਿਕਸ਼ਾ ਵੀ ਬਰਾਮਦ ਕਰ ਲਿਆ ਹੈ। ਇਸ ਹਮਲੇ ਦਾ ਮਾਸਟਰਮਾਈਂਡ ਜ਼ੀਸ਼ਾਨ ਅਖਤਰ ਹੈ, ਜੋ ਗੈਂਗਸਟਰ ਲਾਰੈਂਸ ਲਈ ਕੰਮ ਕਰਦਾ ਹੈ। ਇਹ ਹਮਲਾ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਪੰਜਾਬ ਵਿੱਚ ਧਾਰਮਿਕ ਸਦਭਾਵਨਾ ਨੂੰ ਵਿਗਾੜਨ ਦੀ ਸਾਜ਼ਿਸ਼ ਦੇ ਹਿੱਸੇ ਵਜੋਂ ਕੀਤਾ ਸੀ। ਪੁਲਿਸ ਪਾਕਿਸਤਾਨ ਸਥਿਤ ਖਾਲਿਸਤਾਨੀ ਹਰਵਿੰਦਰ ਸਿੰਘ ਉਰਫ਼ ਰਿੰਦਾ ਅਤੇ ਗੈਂਗਸਟਰ ਹੈਪੀ ਪਾਸੀਅਨ ਦੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ।
ਡੀਜੀਪੀ ਸ਼ੁਕਲਾ ਨੇ ਕਿਹਾ ਕਿ ਮਾਮਲੇ ਦੇ ਤਕਨੀਕੀ ਪਹਿਲੂਆਂ ਦੀ ਜਾਂਚ ਕੀਤੀ ਗਈ ਹੈ। ਮੁੱਢਲੀ ਜਾਂਚ ਤੇ ਗ੍ਰਿਫ਼ਤਾਰੀਆਂ ਤੋਂ ਬਾਅਦ, ਤਿੰਨਾਂ ਮੁਲਜ਼ਮਾਂ ਦੇ ਨਾਮ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਟੀਮਾਂ ਇਸ ਮਾਮਲੇ ਵਿੱਚ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਕੰਮ ਕਰ ਰਹੀਆਂ ਹਨ। ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਕੁਝ ਹੋਰ ਜਾਣਕਾਰੀਆਂ ਹਨ ਜਿਨ੍ਹਾਂ ਦੇ ਆਧਾਰ ‘ਤੇ ਹੋਰ ਛਾਪੇਮਾਰੀ ਕੀਤੀ ਜਾ ਰਹੀ ਹੈ।
PUNJAB




INDIA








WORLD










