ਵਾਰਿਸ ਪੰਜਾਬ ਜਥੇਬੰਦੀ ਦੇ ਆਗੂ ਭਾਈ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਪਪਲਪ੍ਰੀਤ ਸਿੰਘ ਦੀ ਐਨਐਸਏ ਖਤਮ ਹੋਣ ਤੋਂ ਬਾਅਦ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਸਰ ਏਅਰਪੋਰਟ ਤੇ ਪੰਜਾਬ ਪੁਲਿਸ ਲੈਕੇ ਪਹੁੰਚ ਜਾਵੇਗੀ,ਜਿਸ ਤੋਂ ਬਾਅਦ ਪੁਲਿਸ ਪੁੱਛਗਿੱਛ ਲਈ ਰਾਜਾਸਾਂਸੀ ਪੁਲੀਸ ਸਟੇਸ਼ਨ ਲੈ ਕੇ ਜਾਵੇਗੀ । ਉਸਨੂੰ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਦੇ ਸਬੰਧ ਵਿੱਚ ਦਰਜ ਐਫਆਈਆਰ ਨੰਬਰ 39 ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਸਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦੇਈਏ ਕਿ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਐਨਐਸਏ ਦੀ ਮਿਆਦ 22 ਅਪ੍ਰੈਲ ਨੂੰ ਖਤਮ ਹੋ ਜਾਵੇਗੀ।
PUNJAB




INDIA








WORLD










