ਪੰਜਾਬ ਕਾਂਗਰਸ ਨੂੰ ਲੋਕ ਸਭਾ ਚੋਣਾਂ ਦੌਰਾਨ ਛੱਡ ਆਮ ਆਦਮੀ ਪਾਰਟੀ ਸ਼ਾਮਲ ਹੋਣ ਵਾਲੇ ਦਲਬੀਰ ਗੋਲਡੀ ਨੇ ਦੁਬਾਰਾ ਕਾਂਗਰਸ ਪਾਰਟੀ ਜੁਆਇੰਨ ਕਰ ਲਈ ਹੈ। ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਉਮੀਦਵਾਰ ਬਣਾਇਆ ਸੀ। ਜਿਸ ਤੋਂ ਬਾਅਦ ਦਲਬੀਰ ਗੋਲਡੀ ਨਿਰਾਜ਼ ਹੋ ਗਿਆ ਸੀ। ਪਰ ਸੁਖਪਾਲ ਸਿੰਘ ਖਹਿਰਾ ਨੇ ਉਸ ਸਮੇਂ ਗੋਲਡੀ ਨੂੰ ਮਨਾਉਣ ਦੀ ਬਹੁਤ ਕੋਸ਼ਿਸ਼ ਕੀਤੀ। ਉਸ ਸਮੇਂ ਗੋਲਡੀ ਨੇ ਸੁਖਪਾਲ ਸਿੰਘ ਖਹਿਰਾ ਦੀਆਂ ਆਪਣੇ ਘਰ ਮੀਟਿੰਗਾ ਵੀ ਕਰਵਾਇਆ। ਪਰ ਉਸ ਦੇ ਬਾਵਜੂਦ ਗੋਲਡੀ ਕਾਂਗਰਸ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਿਆ। ਪਰ ਕੁੱਝ ਸਮੇਂ ਬਾਅਦ ਗੋਲਡੀ ਦਾ ਆਮ ਆਦਮੀ ਤੋਂ ਮੋਹ ਭੰਗ ਹੋ ਗਿਆ ਤੇ, ਫਿਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਲਈ ਤਰਲੋਮੱਛੀ ਹੋਣ ਲੱਗਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਦੀ ਪਤਨੀ ਵੱਲ ਲੜੀ ਜਾ ਜ਼ਿਮਨੀ ਚੋਣ ਵਿੱਚ ਜਬਰਦਸਤੀ ਪ੍ਰਚਾਰ ਕਰਦਾ ਦਿਖਾਈ ਦੇਣ ਲੱਗਾ,ਉਸ ਦੌਰਾਨ ਕਾਂਗਰਸੀ ਲੀਡਰਾਂ ਵੱਲੋਂ ਵਿਰੋਧ ਕੀਤਾ ਗਿਆ। ਆਖ਼ਰਕਾਰ ਕਾਂਗਰਸ ਪਾਰਟੀ ਨੇ ਪੰਜਾਬ ਇੰਚਾਰਜ ਭੂਪੇਸ਼ ਬਘੇਲ ਸਿੰਘ ਅਤੇ ਵਿਰੋਧੀ ਧਿਰ ਦੇ ਪ੍ਰਤਾਪ ਸਿੰਘ ਬਾਜਵਾ, ਪੰਜਾਬ ਪ੍ਰਧਾਨ ਰਾਜਾ ਵੜਿੰਗ ਮੌਜੂਦਗੀ ਵਿੱਚ ਦਲਬੀਰ ਗੋਲਡੀ ਵਿੱਚ ਸ਼ਾਮਲ ਕਰ ਲਿਆ ਹੈ ।
ਕੌਣ ਹੈ ਦਲਬੀਰ ਗੋਲਡੀ ?
ਦਲਬੀਰ ਸਿੰਘ ਗੋਲਡੀ ਵਿਦਿਆਰਥੀ ਰਾਜਨੀਤੀ ਵਿੱਚੋਂ ਉਭਰੇ ਹਨ। ਦਲਬੀਰ ਨੇ 2006-07 ਵਿੱਚ ਪੰਜਾਬ ਯੂਨੀਵਰਸਿਟੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਜਿੱਤੀਆਂ ਅਤੇ ਪ੍ਰਧਾਨ ਬਣੇ। ਉਸ ਨੇ ਪੀਜੀਡੀਸੀਏ ਤੱਕ ਪੜ੍ਹਾਈ ਕੀਤੀ ਹੋਈ ਹੈ। ਦਲਬੀਰ ਗੋਲਡੀ ਦਾ ਸਿਆਸੀ ਜੀਵਨ ਯੂਨੀਵਰਸਿਟੀ ਦੀ ਰਾਜਨੀਤੀ ਤੋਂ ਸ਼ੁਰੂ ਹੋਇਆ। ਇਸ ਤੋਂ ਬਾਅਦ ਗੋਲਡੀ ਯੂਥ ਕਾਂਗਰਸ ਵਿੱਚ ਸ਼ਾਮਲ ਹੋ ਗਏ।
2017 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੇ ਉਨ੍ਹਾਂ ਨੂੰ ਧੂਰੀ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਗੋਲਡੀ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ 2 ਹਜ਼ਾਰ 838 ਵੋਟਾਂ ਨਾਲ ਹਰਾਇਆ। ਇਸ ਤੋਂ ਬਾਅਦ 2022 ਦੀਆਂ ਚੋਣਾਂ ਵਿੱਚ ਕਾਂਗਰਸ ਨੇ ਗੋਲਡੀ ਨੂੰ ਮੁੜ ਧੂਰੀ ਹਲਕੇ ਤੋਂ ਉਮੀਦਵਾਰ ਬਣਾਇਆ ਸੀ ਪਰ ਇਸ ਵਾਰ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡੇ ਫਰਕ ਨਾਲ ਹਰਾਇਆ ਸੀ।
PUNJAB




INDIA








WORLD










