ਪੰਜਾਬ ਵਿੱਚ ਹਲਾਤ ਬੇਕਾਬੂ, ਫਰੀਦਕੋਟ ਵਿੱਚ ਪੈਂਦੇ ਪਿੰਡ ਪਹੁਲਵਾਲਾ ਦੇ ਸਰਪੰਚ ਜਸਵੰਤ ਸਿੰਘ ਸੋਢੀ ਨੂੰ ਦਿਨ ਦਿਹਾੜੇ ਘਰ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਕੀਤਾ ਗੰਭੀਰ ਜ਼ਖ਼ਮੀ। ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ ਹੀ ਇੱਕ ਵਿਅਕਤੀ ਨੇ ਸਰਪੰਚ ਜਸਵੰਤ ਸਿੰਘ ਨੂੰ ਘਰ ਤੋਂ ਬਾਹਰ ਬੁਲਾ ਕੇ,ਉਸ ਟਾਈਮ 4-5 ਗੋਲੀਆਂ ਚਲਾ ਦਿੱਤੀਆਂ,ਜਿਸ ਦੌਰਾਨ ਸਰਪੰਚ ਦੇ ਪੇਟ ਵਿੱਚ ਗੋਲੀ ਲੱਗੀ ਤੇ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਗੰਭੀਰ ਰੂਪ ਵਿੱਚ ਜ਼ਖ਼ਮੀ ਸਰਪੰਚ ਨੂੰ ਫਰੀਦਕੋਟ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਿਸ ਦੀ ਸੂਚਨਾ ਮਿਲਦੇ ਸਾਰ ਪੁਲੀਸ ਨੇ ਮੌਕਾ ਵਾਰਦਾਤ ਜਗ੍ਹਾ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
PUNJAB




INDIA








WORLD










