ਪੰਜਾਬ ਕਾਂਗਰਸ ਦੇ ਸੀਨੀਅਰ ਲੀਡਰ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬੰਬਾਂ ਵਾਲੇ ਬਿਆਨ ਵਿੱਚ ਕਸੂਤੇ ਫਸ ਗਏ ਹਨ । ਮਿਲੀ ਜਾਣਕਾਰ ਦੇ ਮੁਤਾਬਕ ਬਾਜਵਾ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਪ੍ਰਤਾਪ ਬਾਜਵਾ ਨੇ 50 ਬੰਬਾਂ ਬਾਰੇ ਪੁਲਿਸ ਨੂੰ ਕੋਈ ਜਾਣਕਾਰੀ ਨਹੀਂ ਦਿੱਤੀ। ਬਾਜਵਾ ‘ਤੇ ਸ਼ੱਕੀ ਜਾਣਕਾਰੀ ਲੁਕਾਉਣ ਦਾ ਇਲਜ਼ਾਮ ਲਗਾਇਆ ਗਿਆ ਹੈ।
ਪ੍ਰਤਾਪ ਸਿੰਘ ਬਾਜਵਾ ਦੇ ਇਕ ਬਿਆਨ ਉਤੇ ਪੰਜਾਬ ਦੀ ਸਿਆਸਤ ਭਖ ਗਈ ਹੈ। ਦਰਅਸਲ, ਬਾਜਵਾ ਨੇ ਨਿਊਜ਼ 18 ਉਤੇ ਇੰਟਰਵਿਊ ਦੌਰਾਨ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ 50 ਗ੍ਰਨੇਡ ਆਏ ਸਨ, ਜਿਨ੍ਹਾਂ ਵਿਚੋਂ 18 ਚੱਲ ਗਏ ਹਨ ਤੇ 32 ਬਾਕੀ ਹਨ। ਇਹ ਕਿਸੇ ਵੇਲੇ ਵੀ ਫਟ ਸਕਦੇ ਹਨ।
ਹੁਣ ਇਸ ਬਿਆਨ ਉਤੇ ਸਿਆਸਤ ਭਖ ਗਈ ਹੈ। ਜਾਣਕਾਰੀ ਮਿਲੀ ਹੈ ਕਿ ਪੰਜਾਬ ਪੁਲਿਸ ਦੇ ਕੁਝ ਮੁਲਾਜ਼ਮ ਬਾਜਵਾ ਦੇ ਘਰ ਪਹੁੰਚੇ ਹਨ ਤੇ ਪੁੱਛਗਿੱਛ ਕੀਤੀ ਹੈ। ਉਧਰ, ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਸਾਫ ਆਖ ਦਿੱਤਾ ਹੈ ਕਿ ਜੇਕਰ ਇਹ ਦਹਿਸ਼ਤ ਫੈਲਾਉਣ ਦੀ ਕੋਸ਼ਿਸ਼ ਹੈ ਤੇ ਬਾਜਵਾ ਉਪਰ ਕਾਰਵਾਈ ਹੋਵੇਗੀ।
ਉਨ੍ਹਾਂ ਆਖਿਆ ਕਿ ਪਾਕਿਸਤਾਨ ਨਾਲ ਕੀ ਸਬੰਧ ਹੈ ਕਿ ਉੱਥੋਂ ਦੇ ਅੱਤਵਾਦੀ ਉਸ ਨੂੰ ਸਿੱਧੇ ਫ਼ੋਨ ਕਰ ਰਹੇ ਹਨ ਅਤੇ ਦੱਸ ਰਹੇ ਹਨ ਕਿ ਉਨ੍ਹਾਂ ਨੇ ਕਿੰਨੇ ਬੰਬ ਭੇਜੇ ਹਨ? ਇਹ ਜਾਣਕਾਰੀ ਨਾ ਤਾਂ ਇੰਟੈਲੀਜੈਂਸ ਕੋਲ ਹੈ ਅਤੇ ਨਾ ਹੀ ਕੇਂਦਰ ਸਰਕਾਰ ਕੋਲ ਆਈ ਹੈ, ਪਰ ਜਦੋਂ ਇਹ ਗੱਲ ਵਿਰੋਧੀ ਧਿਰ ਦੇ ਇੰਨੇ ਵੱਡੇ ਨੇਤਾ ਕੋਲ ਪਹੁੰਚੀ ਹੈ, ਤਾਂ ਇਹ ਉਸ ਦੀ ਜ਼ਿੰਮੇਵਾਰੀ ਸੀ ਕਿ ਉਹ ਪੰਜਾਬ ਪੁਲਿਸ ਨੂੰ ਸੂਚਿਤ ਕਰੇ ਕਿ ਇੱਥੇ ਬੰਬ ਹਨ।
ਕੀ ਉਹ ਬੰਬ ਦੇ ਫਟਣ ਅਤੇ ਲੋਕਾਂ ਦੇ ਮਰਨ ਦੀ ਉਡੀਕ ਕਰ ਰਹੇ ਸਨ ਤਾਂ ਜੋ ਉਨ੍ਹਾਂ ਦੀ ਰਾਜਨੀਤੀ ਜਾਰੀ ਰਹਿ ਸਕੇ? ਅਤੇ ਜੇ ਇਹ ਝੂਠ ਹੈ, ਤਾਂ ਕੀ ਉਹ ਅਜਿਹੀਆਂ ਗੱਲਾਂ ਕਹਿ ਕੇ ਪੰਜਾਬ ਵਿੱਚ ਦਹਿਸ਼ਤ ਫੈਲਾਉਣਾ ਚਾਹੁੰਦੇ ਹਨ। ਪ੍ਰਤਾਪ ਬਾਜਵਾ ਨੂੰ ਸਪੱਸ਼ਟ ਤੌਰ ‘ਤੇ ਦੱਸਣਾ ਪਵੇਗਾ ਕਿ ਉਸ ਨੂੰ ਇਹ ਜਾਣਕਾਰੀ ਕਿੱਥੋਂ ਮਿਲੀ, ਉਸ ਦੇ ਕਿਹੜੇ ਸਰੋਤ ਹਨ ਜੋ ਉਸ ਨੂੰ ਸਿੱਧੇ ਤੌਰ ‘ਤੇ ਅਜਿਹੀ ਜਾਣਕਾਰੀ ਦੇ ਰਹੇ ਹਨ, ਅਤੇ ਜੇਕਰ ਅਜਿਹਾ ਨਹੀਂ ਹੈ ਤਾਂ ਉਹ ਦਹਿਸ਼ਤ ਫੈਲਾ ਰਹੇ ਹਨ ਤਾਂ ਇਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
PUNJAB




INDIA








WORLD










